Thursday, April 17, 2025

SC Commission

ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਆਬਾਦੀ ਅਨੁਸਾਰ ਮਿਥ ਕੇ ਲਾਗੂ ਕਰੇ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ

ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਆਬਾਦੀ ਅਨੁਸਾਰ ਮਿਥ ਕੇ ਲਾਗੂ ਕਰੇ। ਇਸ ਸਬੰਧੀ ਮੰਗ ਪੱਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਭੇਜਦਿਆਂ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 16(4) ਅਤੇ 16 (4) ਏ ਅਨੁਸਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਨੂੰ ਬੀਤੇ ਸਮੇਂ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਮੁਲਾਂਕਣ ਕਰਨ ਉਪਰੰਤ ਰਾਖਵਾਂਕਰਨ ਦੀ ਹੱਦ ਨੂੰ ਬਣਦੀ ਹੱਦ ਅਨੁਸਾਰ ਵਧਾਇਆ ਗਿਆ ਸੀ। 

ਐਸ.ਸੀ. ਕਮਿਸ਼ਨ ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਠਿੰਡਾ ਨੂੰ ਕਾਰਵਾਈ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ।

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ