Friday, November 22, 2024

SSP Mohali

ਮੋਹਾਲੀ ਪੁਲਿਸ ਨੇ ਟ੍ਰਾਈਸਿਟੀ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ/ਗੈਂਗਸਟਰਾ ਵਿਰੋਧੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਟ੍ਰਾਈਸਿਟੀ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸੱਕਰਾਂ ਮਨੋਜ ਸ਼ਰਮਾ ਅਤੇ ਐਸਵਰਿਆ ਨਾਗਪਾਲ ਨੂੰ 260 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ  ਪ੍ਰੈਸ ਨੋਟ ਰਾਹੀਂ ਦਿੱਤੀ ਗਈ।

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ - ਸਤਿੰਦਰ ਸਿੰਘ, ਐੱਸ.ਐੱਸ.ਪੀ

ਸ੍ਰੀ ਸਤਿੰਦਰ ਸਿੰਘ ਆਈ ਪੀ ਐਸ ਐੱਸ.ਐੱਸ.ਪੀ. ਜ਼ਿਲ੍ਹਾ ਐਸ.ਏ.ਐੱਸ ਨਗਰ ਨੇ ਇੱਕ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ’ਤੇ ਮੋਹਾਲੀ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਅੰਦਰ ਥਾਣਾ ਫੇਜ਼-1, ਥਾਣਾ ਮਟੌਰ, ਥਾਣਾ ਸਿਟੀ ਖਰੜ, ਥਾਣਾ ਹੰਡੇਸਰਾ ਅਤੇ ਥਾਣਾ ਢਕੋਲੀ ਵਿੱਚ ਵੱਖ- ਵੱਖ-ਦੋਸ਼ੀਆਂ ਦੇ ਬਰਖਿਲਾਫ 5 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ।