ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹਾ ਪਟਿਆਲਾ 'ਚ ਕੋਵਿਡ ਮਹਾਂਮਾਰੀ ਅਤੇ ਇਸਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ. ਧਰਮਸੋਤ ਨੇ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਹੋਰ ਅਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ।