Saturday, September 21, 2024

SakshiSahni

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

ਹਵਾ ਦੀ ਗੁਣਵੱਤਾ ਸੁਧਾਰਨ ਲਈ 'ਗਰੀਨ ਲੰਗਜ਼' ਵਜੋਂ ਸ਼ਹਿਰ ਦੇ ਤਿੰਨ ਫਲਾਈਓਵਰਾਂ 'ਤੇ ਬਣਨਗੇ ਵਰਟੀਕਲ ਗਾਰਡਨਜ਼ : ਸਾਕਸ਼ੀ ਸਾਹਨੀ

ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਪਟਿਆਲਾ ਨੂੰ 9.47 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਨਾਲ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ 4 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ 5.47 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦੀਆਂ ਤਜਵੀਜਾਂ ਬਣਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਸਵਿਗੀ ਦਾ ਸਮਾਨ ਢੋਹਣ ਵਾਲੇ ਮਿਹਨਤੀ ਨੌਜਵਾਨ ਨਾਲ ਕੀਤੀ ਮੁਲਾਕਾਤ

ਯੂ.ਪੀ.ਐਸ.ਸੀ. ਦਾ ਇਮਹਿਤਾਨ ਪਾਸ ਕਰਕੇ ਆਈ.ਏ.ਐਸ. ਅਧਿਕਾਰੀ ਬਣਨਾ ਲੋਚਦਾ ਹੈ ਸੌਰਵ ਭਾਰਦਵਾਜ

ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜਵੰਦਾਂ ਲਈ ਸਾਰੇ ਸ਼ਹਿਰਾਂ 'ਚ ਬਣਾਏ ਰੈਣ ਬਸੇਰੇ-ਸਾਕਸ਼ੀ ਸਾਹਨੀ

ਪਟਿਆਲਾ ਸ਼ਹਿਰ 'ਚ ਪੱਕੇ ਚੱਲਦੇ 2 ਰੈਣ ਬਸੇਰਿਆਂ ਸਮੇਤ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ ਔਰਤਾਂ ਤੇ ਮਰਦਾਂ ਲਈ ਵੱਖੋ-ਵੱਖਰੇ 9 ਰੈਣ ਬਸੇਰੇ ਸਥਾਪਤ

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਜੂਦਾ ਸਾਊਣੀ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਜ਼ਿਲ੍ਹੇ ਦੀਆਂ ਪਰਾਲੀ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਡੀਸੀ ਸਾਕਸ਼ੀ ਸਾਹਨੀ ਵਲੋਂ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਸਟਾਫ਼ ਦੀ ਹੌਂਸਲਾ ਅਫ਼ਜ਼ਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਕਰਮਚਾਰੀਆਂ ਦੀ  ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੈਣਾਂ ਅਤੇ ਭਰਾਵਾਂ ਵਿਚਕਾਰ ਪਿਆਰ ਦਾ ਤਿਉਹਾਰ, ਜਿਸ ਨੂੰ "ਰਕਸ਼ਾ ਬੰਧਨ" ਵਜੋਂ ਜਾਣਿਆ ਜਾਂਦਾ ਹੈ, ਆਉਣ ਵਾਲਾ ਹੈ।