Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Sale

ਪ੍ਰੀਗਾਬਾਲਿਨ ਸਾਲਟ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ ਜਾਂ ਵੇਚਣ ਤੇ ਪਾਬੰਦੀ

ਜਿਲ੍ਹਾ ਮੈਜਿਸਟਰੇਟ, ਆਸ਼ਿਕਾ ਜੈਨ, ਆਈ.ਏ.ਐਸ., ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਸੁਨਾਮ ਚ, ਥੋਕ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਅੱਗ ਬੁਝਾਊ ਅਮਲੇ ਨੇ ਪਾਇਆ ਅੱਗ ਤੇ ਕਾਬੂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖ਼ਰੀਦਣ,
ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਪਟਿਆਲਾ ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਮਾਸੂਮੀਅਤ ਅੱਗੇ 12 ਅੰਬ ਸਵਾ ਲੱਖ ‘ਚ ਵਿਕੇ

ਜਮਸ਼ੇਦਪੁਰ : ਮਾਸੂਮੀਅਤ ਅੱਗੇ ਇਕ ਕਰੋੜਪਤੀ ਦਾ ਮਨ ਇਸ ਤਰ੍ਹਾਂ ਪਿੰਘਲ ਗਿਆ ਕਿ ਉਸ ਨੇ ਇਕ ਬੱਚੀ ਦੀ ਰੱਜ ਕੇ ਮਦਦ ਕੀਤੀ। ਦਰਅਸਲ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਉਦੇਸ਼ ਨਾਲ ਪੈਸੇ ਇੱਕਠੇ ਕਰਨ ਲਈ ਜਮਸ਼ੇਦਪੁਰ ਦੀ

 ਕਿਉਂ ਸੋਨੂੰ ਸੂਦ ਨੇ ਸਾਈਕਲ ‘ਤੇ ਵੇਚਣੇ ਸ਼ੁਰੂ ਕੀਤੇ ਅੰਡੇ- ਬਰੈਡ ?

ਮੁੰਬਈ : ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਜਿਸ ਨੇ ਕੋਰੋਨਾ ਮਹਾਮਾਰੀ ਵਿੱਚ ਆਪਣੇ ਕੰਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਅਤੇ ਘਰ-ਘਰ ਜਾ ਕੇ ਸਾਰਿਆਂ ਦੀ ਸਹਾਇਤਾ ਕੀਤੀ, ਇੱਕ ਸੁਪਰਹੀਰੋ ਵਾਂਗ ਸਾਹਮਣੇ ਆਏ । ਹਾਲ ਹੀ ਵਿੱਚ ਉਹਨਾਂ ਨੇ ਆਪਣੀ ਇੱਕ ਵੀਡਿਓ ਸੋ

Flipkart : ਮੋਬਾਈਲ ਫੋਨ-ਟੀਵੀ, ਏਸੀ ਆਦਿ 'ਤੇ ਭਾਰੀ ਛੋਟ

Flipkart ਫਲਿੱਪਕਾਰਟ 'ਤੇ ਮੋਬਾਈਲ ਫੋਨ, ਸਮਾਰਟ ਟੀਵੀ, ਏਸੀ, ਲੈਪਟਾਪ, ਵੇਅਰਬਲ ਅਤੇ ਹੋਰ ਕਈ ਇਲੈਕਟ੍ਰਾਨਿਕ ਉਪਕਰਣਾਂ 'ਤੇ ਭਾਰੀ ਛੋਟ ਅਤੇ ਆਫਰ ਦਿੱਤੇ ਜਾ ਰਹੇ ਹਨ। ਫਲਿੱਪਕਾਰਟ ਦੀ ਵੈਬਸਾਈਟ ਅਨੁਸਾਰ, ਵੱਡੇ ਸੱਤ ਦਿਨ 13 ਜੂਨ ਤੋਂ ਸ਼ੁਰੂ ਹੋਣਗੇ ਅ

ਪੰਜ ਮੰਜ਼ਿਲਾ ਇਮਾਰਤ ਦੀ ਸਲੈਬ ਡਿੱਗਣ ਨਾਲ ਕਈ ਮੌਤਾਂ

ਮਹਾਰਾਸ਼ਟਰ : ਮਹਾਰਾਸ਼ਟਰ ਤੋਂ ਇਕ ਮਾੜੀ ਖ਼ਬਰ ਆਈ ਹੈ ਕਿ ਇਥੇ ਇਕ ਇਮਾਰਤ ਦੀ ਸਲੈਬ ਡਿੱਗ ਗਈ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਹੁਣ ਤੱਕ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਮਲਬੇ ਹੇਠਾਂ ਕਈਂ ਲੋਕ ਫਸੇ ਹੋਣ ਦਾ ਵੀ ਖ਼ਦਸ਼ਾ ਹੈ। ਮਹਾਰਾਸ਼ਟਰ ਦੇ ਠਾ

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋ

ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜ ਸੇਵੀ ਸੰਗਠਨਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ  ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਸਰਕਾਰੀ ਮੈਡੀਕਲ ਕਾਲਜ ਦਾ ਅੱਜ ਦੌਰਾ ਕਰਦਿਆਂ ਮੈਡੀਕਲ ਕਾਲਜ, ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਨਣ ਤੇ ਇਨ੍ਹਾਂ ਦੇ ਹੱਲ ਲਈ ਕਾਲਜ ਤੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਕੀਤੀ।

ਮੇਹੁਲ ਚੋਕਸੀ ਹਵਾਲਗੀ ਮਾਮਲੇ ਵਿਚ ਭਾਰਤ ਨੂੰ ਲੱਗਾ ਤਾਜ਼ਾ ਝੱਟਕਾ

ਨਵੀਂ ਦਿੱਲੀ : ਪਹਿਲਾਂ ਵਿਜੇ ਮਾਲਿਆ ਫਿਰ ਨੀਰਵ ਮੋਦੀ ਅਤੇ ਹੁਣ ਮੇਹੁਲ ਚੋਕਸੀ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਭਾਰਤੀ ਏਜੰਸੀਆਂ ਤਰਸ ਰਹੀਆਂ ਹਨ ਕਿ ਕਿਸੇ ਤਰੀਕੇ ਨਾਲ ਇਹ ਭਾਰਤ ਹਵਾਲੇ ਕੀਤੇ ਜਾਣ ਅਤੇ ਅਸੀਂ ਆਪਣੀ ਜਾਂਚ ਕਰੀਏ ਪਰ ਇਸ ਤਰ੍ਹਾਂ ਹੋ ਨਹੀਂ ਰਿਹਾ। ਹੁਣ

ਨਵਜੋਤ ਸਿੱਧੂ ਨੇ ਫਿਰ ਛੱਡੇ Twitter ਉਤੇ ਅੱਖਰੀ ਤੀਰ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ Twitt ਕਰਦੇ ਹੋਏ ਭਾਰਤ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਆਪਣੇ ਟਵੀਟਰ ਉਤੇ ਲਿਖਿਆ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ ਕਿਉਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ 

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। 

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਦਸਿਆ ਕਿ ਮੁੱਖ ਅਫ਼ਸਰ ਥਾਣਾ ਜ਼ੀਰਕਪੁਰ ਦੀ ਨਿਗਰਾਨੀ ਅਧੀਨ ਪੁਲਿਸ ਪਾਰਟੀ ਨੇ ਫਰਨੀਚਰ ਮਾਰਕੀਟ ਬਲਟਾਣਾ ਤੋਂ ਰਾਧਾ ਸੁਆਮੀ ਸਤ ਸੰਗ ਭਵਨ ਬਲਟਾਣਾ ਵੱਲ ਜਾਂਦੇ ਹੋਏ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਸ ਦੀ ਪਛਾਣ ਹੁਕਮ ਪਾਲ ਉਰਫ ਨਨੀ ਪੁੱਤਰ ਅੰਤਰਾਮ ਵਾਸੀ ਪਿੰਡ ਢਕਿਯਾ, ਤਹਿਸੀਲ ਅਤੇ ਥਾਣਾ ਸਾਹਬਾਦ ਜਿਲਾ ਰਾਮਪੁਰ ਯੂ.ਪੀ ਹਾਲ ਵਾਸੀ ਮਕਾਨ ਨੰ: 524 ਵਿਕਾਸ ਨਗਰ ਮੋਲੀ ਜਾਗਰਾ ਯੂ.ਟੀ ਚੰਡੀਗੜ ਵਜੋਂ ਹੋਈ ਹੈ,

Farmer Protest : ਨਵਜੋਤ ਸਿੱਧੂ ਨੇ ਆਪਣੇ ਘਰ ਲਾਇਆ ਕਾਲਾ ਝੰਡਾ

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ

 ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਾਰਗ

 ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ। 

ਕੋਵਿਡ-19 : ਸੁਪਰੀਮ ਕੋਰਟ ਨੇ ਮੁਆਵਜ਼ੇ ਸਬੰਧੀ ਕੇਂਦਰੀ ਕੋਲੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਵਾਰ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿਤੇ ਜਾਣ ਦੀ ਬੇਨਤੀ ਵਾਲੀ ਪਟੀਸ਼ਨ ’ਤੇ ਕੇਂਦਰ ਕੋਲੋਂ ਜਵਾਬ ਮੰਗਿਆ ਹੈ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਕੇਂਦਰ ਨੂੰ ਕੋਵਿਡ ਨਾਲ ਮਰਨ ਵਾਲੇ ਲੋਕਾਂ ਦੇ ਮੌਤ ਪ੍ਰਮਾਣ ਪੱਤਰ ਜਾਰੀ ਕਰਨ ਦੇ ਆਈਸੀਐਮਆਰ ਦੇ ਨਿਰਦੇਸ਼ਾਂ ਦੀ ਜਾਣਕਾਰੀ ਉਪਲਭਧ ਕਰਾਉਣ ਦਾ ਨਿਰਦੇਸ਼ ਦਿਤਾ। ਬੈਂਚ ਨੇ ਕਿਹਾ ਕਿ ਇਸ ਲਈ ਬਰਾਬਰ ਨੀਤੀ ਅਪਣਾਈ ਜਾਵੇ। ਸਿਖਰਲੀ ਅਦਾਲਤ ਦੋ ਵੱਖ ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। 

Farmer Protest : ਕੋਰੋਨਾ ਦੇ ਬਹਾਨੇ ਕਿਸਾਨ ਸੰਘਰਸ਼ ਖ਼ਤਮ ਕਰਨ ਬਾਰੇ ਨਾ ਸੋਚੇ ਸਰਕਾਰ : ਰਾਜੇਵਾਲ

ਨਵੀਂ ਦਿੱਲੀ  : ਕਿਸਾਨ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਕੋਵਿਡ ਦੇ ਨਾਂ 'ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਕੇ ਕਿਸਾਨਾਂ ਨੂੰ ਉੱਥੋਂ ਉਠਾ ਦਿੱਤਾ ਜਾਵੇਗਾ ਤਾਂ ਇਹ ਉਨ੍ਹਾਂ ਦੀ ਗਲਤਫ਼ਹਿਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਕਿਸਾਨ ਅੰਦੋਲਨ 'ਚ ਬੈਠੇ 

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। 

ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ: ਡਿਪਟੀ ਕਮਿਸ਼ਨਰ

ਕਰੋਨਾ ਮਹਾਮਾਰੀ ਦੇ ਨਾਜ਼ੁਕ ਹਾਲਾਤ ਦੌਰਾਨ ਮਰੀਜ਼ਾਂ ਦੀ ਆਰਥਿਕ ਲੁੱਟ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਵੱਖ-ਵੱਖ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬੇਸਿਕ

ਕਰੋਨਾ ਮਰੀਜ਼ਾਂ ਲਈ ਸਹਾਈ ਸਿੱਧ ਹੋ ਰਿਹਾ ਹੈ ਆਈ.ਵੀ.ਆਰ. ਕਾਲਿੰਗ ਸਿਸਟਮ

ਘਰਾਂ ਵਿੱਚ ਇਕਾਂਤਵਾਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਥਿਤੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਇਨਟਰੈਕਟਿਵ ਵੁਆਇਸ ਰਿਸਪੌਂਸ (ਆਈ.ਵੀ.ਆਰ.) ਕਾਲ ਪ੍ਰਣਾਲੀ ਰਾਹੀਂ ਰਾਬਤਾ ਰੱਖਿਆ ਜਾ ਰਿਹਾ ਹੈ ਤੇ ਘਰਾਂ ਵਿੱਚ ਇਕਾਂਵਾਸ ਮਰੀਜ਼ਾਂ ਰੋਜ਼ਾਨਾਂ ਇੱਕ ਵਾਰ ਕਾਲਜ਼ ਹੁੰਦੀਆਂ ਹਨ। 20 ਮਈ ਤੱਕ ਜ਼ਿਲ੍ਹੇ ਵਿੱਚ 6,879 ਮਰੀਜ਼ ਇਕਾਂਤਵਾਸ ਸਨ, ਜਿਨ੍ਹਾਂ ਨਾਲ ਇਸ ਕਾਲ ਪ੍ਰਣਾਲੀ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦਾ ਰਾਬਤਾ ਕਾਇਮ ਹੈ।

ਪ੍ਰਸਿੱਧ ਵਾਤਾਵਰਣ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਕਾਰਨ ਮੌਤ

ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਚਿਪਕੋ ਅੰਦੋਲਨ ਆਗੂ ਸੁੰਦਰ ਲਾਲ ਬਹੁਗੁਣਾ ਦਾ ਸ਼ੁਕਰਵਾਰ ਨੂੰ ਏਮਜ਼, ਰਿਸ਼ੀਕੇਸ਼ ਵਿਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦੇ ਪਰਵਾਰ ਵਿਚ ਪਤਨੀ ਬਿਮਲਾ, ਦੋ ਪੁੱਤਰ ਅਤੇ ਇਕ ਪੁੱਤਰੀ ਹਨ। ਕੋਰੋਨਾ ਤੋਂ ਪੀੜਤ ਹੋਣ ਮਗਰੋਂ ਅੱਠ ਮਈ ਨੂੰ ਉਨ੍ਹਾਂ ਨੂੰ ਏਮਜ਼ ਵਿਚ ਦਾਖ਼ਲ ਕਰਾਇਆ ਗਿਆ ਸੀ। ਆਕਸੀਜਨ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। 9 ਜਨਵਰੀ 1927 ਨੂੰ ਟਿਹਰੀ ਜ਼ਿਲ੍ਹੇ ਵਿਚ ਜਨਮੇ ਬਹੁਗੁਣਾ ਨੂੰ ਚਿਪਕੋ ਅੰਦੋਲਨ ਦਾ ਮੋਢੀ ਮੰਨਿਆ ਜਾਂਦਾ ਹੈ। 

ਗੁਰਮੀਤ ਰਾਮ ਰਹੀਮ ਨੂੰ ਪਾਬੰਦੀਆਂ ਦੇ ਨਾਲ ਮਿਲੀ ਪੈਰੋਲ

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹੁਣ ਇਸੇ ਸਬੰਧ ਵਿਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ

ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਾਰਿੰਦਾ ਆਕਸੀਜਨ ਸਲੰਡਰ ਵੇਚਦਾ ਰੰਗੇ-ਹੱਥੀਂ ਕਾਬੂ

ਮਾਂ ਦੀ ਮੌਤ ਦੇ ਦੋ ਦਿਨ ਬਾਅਦ ਿਕਟਰ ਪਿ੍ਰਆ ਪੂਨੀਆ ਇੰਗਲੈਂਡ ਦੌਰੇ ਤੋਂ ਪਹਿਲਾਂ ਮੁੰਬਈ ਵਿਚ ਕੁਆਰੰਟੀਨ ਹੋਵੇਗੀ

ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।

ਟੀਮ ਇੰਡੀਆ ਵੱਲੋਂ ਕੁਆਰੰਟੀਨ ਨਿਯਮਾਂ ਵਿੱਚ ਛੋਟ ਦੀ ਮੰਗ

ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ਼), ਜਿਨ੍ਹਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸ਼ਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮ੍ਰਿਤਕ ਦੇਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸ਼ਨੀਵਾਰ ਸ਼ਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸ਼ਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਨੂੰ ਮਿਲਿਆ 20 ਲੱਖ ਤੋਂ ਵੱਧ ਦਾ ਪੈਕੇਜ

ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲ਼ੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਸਮੇਂ ਸਮੇਂ ਤੇ ਕੀਤੀਆਂ ਜਾਂਦੀਆਂ ਗਤੀਵਿਧੀਆਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਵਿਭਾਗ ਦੇ ਇੱਕ ਵਿਦਿਆਰਥੀ ਅਮਨ ਮਲੋਹਤਰਾ ਨੂੰ ਬਹੁਦੇਸ਼ੀ ਕੰਪਨੀ ਕਰੈਡ (CRED) ਨੇ 20 ਲੱਖ ਰੁਪਏ ਤੋਂ ਵੀ ਵੱਧ ਦੇ ਸਾਲਾਨਾ ਪੈਕੇਜ ਤੇ ਚੁਣ ਲਿਆ । ਕੁੱਝ ਦਿਨ ਪਹਿਲਾਂ ਵੀ ਵਿਭਾਗ ਦੇ ਇੱਕ ਹੋਰ ਵਿਦਿਆਰਥੀ ਮਨਵੇਸ਼ ਨੂੰ ਆਨ-ਲਾਈਨ ਸਿੱਖਿਆ ਦੀ ਪ੍ਰਮੁੱਖ ਕੰਪਨੀ Byju ਨੇ 10 ਲੱਖ ਦੇ ਸਾਲਾਨਾ ਪੈਕੇਜ ਤੇ ਚੁਣਿਆ ਹੈ । 

ਪਟਰੋਲ 24 ਪੈਸੇ ਅਤੇ ਡੀਜ਼ਲ 27 ਪੈਸੇ ਹੋਇਆ ਮਹਿੰਗਾ

ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫ਼ਿਰ ਤੇਲ ਦੇ ਰੇਟਾਂ ਵਿੱਚ ਵਾਧਾ ਕਰ ਦਿੱਤਾ ਹੈ। ਗਾਜਾ ਪੱਟੀ ਵਿੱਚ ਤਣਾਅ ਵੱਧਣ ਦੀ ਵਜ੍ਹਾ ਕਰ ਕੇ ਅਮਰੀਕਾ ਅਤੇ ਪੱਛਮੀ ਏਸ਼ੀਆ ਦੇ ਦੇਸ਼ਾਂ ਦੀ ਆਇਲ ਪਾਲਿਸੀ ’ਤੇ ਬੁਰਾ ਅਸਰ ਪੈ ਰਿਹਾ ਹੈੇ। ਇਹ ਵਜ੍ਹਾ ਹੈ ਕਿ ਸਨਿੱਚਰਵਾਰ ਨੂੰ ਦਿੱਲੀ ਦੇ ਬਾਜ਼ਾਰ ਵਿਚ ਪੈਟਰੋਲ 24 ਪੈਸੇ ਪ੍ਰਤੀ ਲੀਟਰ ਤੋਂ ਵੱਧ ਕੇ 92.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਅਤੇ ਡੀਜ਼ਲ ਵਿੱਚ 27 ਪੈਸੇ ਦਾ ਵਾਧਾ ਹੋਇਆ ਅਤੇ ਡੀਜ਼ਲ ਦੀ ਕੀਮਤ 83.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਵਿਦਿਆਰਥੀ ਦੇ ਭਵਿੱਖ ਨੂੰ ਚੰਗੀ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ 'ਪੰਜਾਬ ਕੈਰੀਅਰ ਪੋਰਟਲ'

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਆਯੋਜਿਤ ਸਿਖਲਾਈ ਵਰਕਸ਼ਾਪ 'ਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਉਕਤ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਯੋਗ ਅਗਵਾਈ ਦੇਵੇਗਾ। ਜਿਸ ਤਹਿਤ ਵਿਦਿਆਰਥੀ ਆਪਣੇ ਤੇ ਹੋਰਨਾਂ ਰਾਜਾਂ, ਬਾਹਰਲੇ ਮੁਲਕਾਂ ਵਿੱਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ਚੋਣ ਕਰਕੇ, ਆਪਣੀ ਯੋਗਤਾ ਅਤੇ ਪਸੰਦ ਅਨੁਸਾਰ ਰੋਜ਼ਗਾਰ ਦੀ ਚੋਣ ਅਸਾਨੀ ਨਾਲ ਕਰ ਸਕਣਗੇ।

ਕਿਸਾਨਾਂ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ : ਲਾਲ ਸਿੰਘ

ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਦਾ ਦਿਓ ਸਾਥ : ਸਿਵਲ ਸਰਜਨ

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜਾਂ ਲਈ ਲਗਭਗ ਇੱਕ ਲੱਖ ਕੋਰੋਨਾ ਫਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ ਵਿੱਚ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਇਨਾਂ ਫਤਿਹ ਕਿੱਟਾਂ ਵਿੱਚ ਮਰੀਜ ਦੇ ਘਰ ਵਿੱਚ ਇਲਾਜ ਲਈ ਦਵਾਈਆਂ ਪਲਸ ਆਕਸੀਮੀਟਰ ਡਿਜੀਟਲ ਥਰਮਾਮੀਟਰ, ਮਾਸਕ ਸਟੀਮਰ ਅਤੇ ਜਾਗਰੂਕਤਾ ਸਮੱਗਰੀ ਉਪਲੱਬਧ ਕਰਵਾਈ ਗਈ ਹੈ। 

123