Friday, September 20, 2024

Sangat

ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਰੈਲੀ 'ਚ ਉਮੜਿਆ ਸੰਗਤਾਂ ਦਾ ਇਕੱਠ

ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਥ ਹਿਤੈਸ਼ੀਆਂ ਦਾ ਧੰਨਵਾਦ

ਲੰਗਰ ਦੀ ਸੇਵਾ ਕਰਦਿਆਂ ਕੜਾਹੀ ਵਿੱਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਪੈਰ ਤਿਲਕ ਜਾਣ ਕਾਰਨ ਕੜਾਹੀ ਵਿੱਚ ਡਿੱਗਣ ਵਾਲੇ ਸੇਵਾਦਾਰ ਦੀ ਅੱਜ ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ ਹੈ। ਸੇਵਾਦਾਰ ਦੀ ਪਛਾਣ ਬਲਬੀਰ ਸਿੰਘ ਵਾਸੀ ਧਾਲੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਿਹੜਾ ਉਬਲਦੇ ਆਲੂਆਂ ਦੀ ਕੜਾਈ ਵਿੱਚ ਡਿੱਗ ਗਿਆ ਸੀ।

ਸੁਪਰਡੰਟ ਥਾਨ ਸਿੰਘ ਬੁੰਗਈ ਸਮੇਤ ਤਿੰਨ ਡਿਊਟੀ ਤੋਂ ਮੁਅੱਤਲ

ਸੱਚਖੰਡ ਗੁਰਦੁਆਰਾ ਬੋਰਡ ਦੇ ਅਖੰਡ ਪਾਠ ਵਿਭਾਗ ਵਿਚ ਸਾਲ 2016 ਤ 2019 ਦਰਿਮਆਨ ਹੋਏ ਅਖੰਡ ਪਾਠ ਘੁਟਾਲੇ ਦਾ ਪਰਦਾਫਾਸ਼ ਹੋਣ ਕਾਰਨ ਜਗਦੀਪ ਸਿੰਘ ਨੰਬਰਦਾਰ ਦੀ ਸ਼ਿਕਾਇਤ ' ਤੇ ਥਾਣਾ ਵਜ਼ੀਰਾਬਾਦ ' ਚ ਸੁਪਰਡੈਂਟ ਠਾਣ ਸਿੰਘ ਬੁੰਗਈ ਸਮੇਤ ਕਥਿਤ 4 ਦੋਸ਼ੀਆ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਸੀ।

ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਕੀਤਾ ਐਲਾਨ

ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ 'ਤੇ 10 ਲੱਖ ਰੁਪਏ ਹੋਏ ਇਕੱਤਰ ਕਿਹਾ, ਘੜਾਮ ਦੀ ਇਤਿਹਾਸਕ ਤੇ ਪੌਰਾਣਕ ਮਹੱਤਤਾ ਕਰਕੇ ਸਾਰੇ ਧਰਮਾਂ ਦੀ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ ਤੋਂ ਘੜਾਮ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ ਕੇਂਦਰ ਸਰਕਾਰ ਫੰਡ ਦੇਵੇ-ਪਠਾਣਮਾਜਰਾ ਕਿਹਾ, ਕੇਂਦਰ ਸਰਕਾਰ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਐਲਾਨਣ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ-ਪਠਾਣਮਾਜਰਾ ਮਾਤਾ ਕੌਸ਼ੱਲਿਆ ਦੀ ਯਾਦ 'ਚ ਪਟਿਆਲਾ ਵਿਖੇ ਕੌਮਾਂਤਰੀ ਹਵਾਈ ਅੱਡਾ ਵੀ ਬਣਾਇਆ ਜਾਵੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਜਲਵਾਣਾ ਵਿਖੇ ਸੰਗਤਾਂ ਵੱਲੋਂ ਮਾਤਾ ਗੁਜਰ ਕੌਰ ਦੇ ਪਰਿਵਾਰ ਦੀ ਯਾਦ ਚ ਕਈ ਦਿਨਾਂ ਤੋਂ ਲੰਗਰ ਲਗਾਇਆ

ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰ ਕੌਰ ਦੇ ਸਾਰੇ ਪਰਿਵਾਰ ਅਤੇ ਛੋਟੇ ਸਾਹਬਜਾਦਿਆਂ ਦੀ ਸ਼ਹੀਦੀ ਦਿਹਾੜੇ ਫ਼ਤਹਿਗੜ੍ਹ ਸਾਹਿਬ ਸਹਾਦਤ ਨੂੰ ਮੁੱਖ ਰੱਖਦਿਆਂ ਲੋਹਟਬੱਦੀ ਸੜਕ ਨੂੰ ਜਾਂਦਿਆਂ ਵਿਖੇ ਕਈ ਦਿਨਾਂ ਤੋਂ ਚਾਹ ਰਸਾਂ ਦਾ ਪਿੰਡ ਦੇ ਸਂਜੋਗ ਸਦਕਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਚਾਹ ਰਸਾ ਦਾ ਲੰਗਰ ਲਗਾਇਆ ਗਿਆ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਧਿਆ ਵੇਲੇ ਦਾ ਆਇਆ ਅੱਜ ਦਾ ਫ਼ੁਰਮਾਣ

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 

ਸੰਗਤ ਸਿੰਘ ਗਿਲਜੀਆਂ ਦੇ ਘਰ ਈਡੀ ਦਾ ਛਾਪਾ

ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਘਰ ਸਵੇਰੇ ਈਡੀ ਦੀ ਰੇਡ ਦਾ ਸਮਾਚਾਰ ਪ੍ਰਾਪਤ ਹੋਇਆ ਹੈ।