Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

SchoolEducation

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ

PSEB ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਇਸ ਪਹਿਲਕਦਮੀ ਦੁਆਰਾ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
 

ਬੋਰਡ ਪ੍ਰੀਖਿਆਵਾਂ : ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ  'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਸਿਖਿਆ ਮੰਤਰੀ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਮ ਸੰਤ ਬਾਬਾ ਮੀਹਾਂ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ (ਰਿਆੜ ਵਾਲਿਆਂ) ਦੇ ਨਾਂ ’ਤੇ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੌਕੇ ਪੱਤਰਕਾਰਾਂ ਨੂੰ ਦਸਿਆ ਕਿ ਇਸ ਸੜਕ ਦਾ ਨਾਮ ਸੰਤ ਬਾਬਾ ਮੀਹਾਂ ਸਿੰਘ ਦੇ ਨਾਮ ਰੱਖਣ ਦਾ ਫ਼ੈਸਲਾ ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਸਥਾਨਕ ਲੋਕਾਂ ਅਤੇ ਸਥਾਨਕ ਆਗੂਆਂ ਦੀ ਅਪੀਲ ਨੂੰ ਧਿਆਨ ਵਿੱਚ ਰਖਦਿਆਂ ਲਿਆ ਹੈ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ।

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।