Friday, November 22, 2024

SchoolEducationDepartment

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਇਸ ਪਹਿਲਕਦਮੀ ਦੁਆਰਾ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
 

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ।

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।