Friday, November 22, 2024

Shambu

ਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ : ਡੱਲੇਵਾਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ।

ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਅੱਜ ਕਿਸਾਨਾਂ ਵੱਲੋਂ ਅੰਬਾਲਾ-ਲੁਧਿਆਣਾ ਰੇਲ ਮਾਰਗ ’ਤੇ ਧਰਨਾ ਦਿੱਤਾ। 

ਹਰਿਆਣਾ ਦੇ ਸੱਤ ਜ਼ਿਲਿ੍ਹਆਂ ਵਿੱਚ ਹੋਈ ਇੰਟਰਨੈੱਟ ਸੇਵਾ ਬਹਾਲ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਕੀਤੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਦਿਨਾਂ ਤੋਂ ਹਰਿਆਣਾ ਦੇ ਪੰਜਾਬ ਨਾਲ ਲਗਦੇ ਦੋ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਕਿਸਾਨ ਅੰਦੋਲਨ : ਮੌਸਮ ਦੀ ਮਾਰ ਕਾਰਨ ਬਿਮਾਰ ਹੋ ਰਹੇ ਹਨ ਕਿਸਾਨ

ਹਰਿਆਣਾ ਦੀ ਪੰਜਾਬ ਨਾਲ ਲਗਦੀ ਸਰਹੱਦ ’ਤੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਲੜੀਵਾਰ ਚੱਲ ਰਹੇ ਅੰਦੋਲਨ ਵਿੱਚ ਮੌਸਮ ਦੀ ਭਾਰੀ ਮਾਰ ਪੈ ਰਹੀ ਹੈ।

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।