Thursday, November 21, 2024

Sirhind

ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਸਰਹਿੰਦ ਸ਼ਹਿਰ ਵਿੱਚੋਂ ਗੰਦੇ ਪਾਣੀ ਦੀ ਸਮੱਸਿਆ ਦਾ ਹੋ ਜਾਵੇਗਾ ਮੁਕੰਮਲ ਹੱਲ: ਧਵਨ

ਸਰਹਿੰਦ ਵਿੱਚ ਬਣਾਏ ਜਾ ਰਹੇ 9 ਐਮ.ਐਲ.ਡੀ. ਦੇ ਦੋ ਐਸ.ਟੀ.ਪੀ. ਤਿੰਨ ਮਹੀਨਿਆਂ ਵਿੱਚ ਹੋਣਗੇ ਮੁਕੰਮਲ

ਖੰਡਾ ਚੌਕ ਤੋਂ ਸਰਹਿੰਦ- ਚੰਡੀਗੜ੍ਹ ਬਾਇਪਾਸ ਤਕ ਦੀ ਸੜਕ ਦੀ ਜਲਦ ਹੋਵੇਗੀ ਕਾਇਆ ਕਲਪ

ਜ਼ਿਲ੍ਹੇ ਵਿਚਲੀਆਂ ਸੜਕਾਂ ਸਬੰਧੀ ਦਿੱਕਤਾਂ ਹੋਣਗੀਆਂ ਦੂਰ

ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।

ਖੇਡ ਸਟੇਡੀਅਮ ਸਰਹਿੰਦ ਵਿਖੇ 78ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਚੜਾਉਣਗੇ ਕੌਮੀ ਝੰਡਾ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।

ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ : ਮਨਰੀਤ ਰਾਣਾ

ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ

ਸਰਹਿੰਦ ਚੋਅ ਚ, ਪਾਣੀ ਆਉਣ ਕਾਰਨ ਪੁਲ ਦਾ ਨਿਰਮਾਣ ਪ੍ਰਭਾਵਿਤ ਹੋਣ ਦਾ ਖਦਸ਼ਾ 

ਭਾਜਪਾ ਆਗੂ ਦਾਮਨ ਬਾਜਵਾ ਨੇ ਚੁੱਕੇ ਸਵਾਲ

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਪੰਜਾਬ ਪ੍ਰੀਵੈਨਸਨ ਆਫ ਹਿਊਮਨ ਸਮੱਗਲਿੰਗ ਐਕਟ,2012

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਸੁਣੀਆਂ 

ਕੇ. ਵੀ. ਕੇ. ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਜੀਸਸ ਸੇਵੀਅਰ ਸਕੂਲ, ਸਰਹਿੰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਸਰਹਿੰਦ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਰੀਹਰਸਲ

ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਸੋਪਿਆ ਮੰਗ ਪੱਤਰ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਦਿੱਤਾ ਮੰਗ ਪੱਤਰ ਅੱਜ ਵੱਖ ਵੱਖ ਪਿੰਡਾਂ ਤੋਂ ਆਏ
ਕਿਸਾਨਾਂ ਵੱਲੋਂ ਜਿਲ੍ਹੇ ਵਿੱਚ ਨਵੇਂ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਅੱਜ ਲਗਾਇਆ ਜਾਵੇਗਾ ਰਜਿਸਟਰੇਸ਼ਨ ਤੇ ਪਲੇਸਮੈਂਟ ਕੈਂਪ

ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 08 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਸਵੇਰੇ 10:00 ਵਜੇ ਤੋਂ ਦੁਪਿਹਰ  01:00 ਵਜੇ ਤੱਕ ਰਜਿਸਟੇਸ਼ਨ ਤੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ