Friday, November 22, 2024

Sodhi

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਸੋਢੀ ਨੇ ਰਕਮ ਨੂੰ ਦਾਦੂ ਰਸੋਈ ਨੂੰ ਕੀਤੀ ਦਾਨ

ਮੋਦੀ ਦੀ ਅਗਵਾਈ ਹੇਠ ਐਨਡੀਏ ਸਰਕਾਰ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ : ਸੋਢੀ 

 ਭਾਜਪਾ ਸਮਾਜ ਦੇ ਹਰ ਵਰਗ ਦੇ ਹਿੱਤਾਂ ਲਈ ਵਚਨਬੱਧ : ਦਮਨ ਬਾਜਵਾ 

ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾ

ਮਸ਼ਹੂਰ ਟੀਵੀ ਸੀਰੀਅਲ ‘ਤਾਰਿਕ ਮਹਿਤਾ ਦਾ ਉਲਟਾ ਚਸ਼ਮਾ’ ਵਿੱਚ ਸੋਢੀ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਪਿਛਲੇ 5 ਦਿਨਾਂ ਤੋਂ ਗਾਇਬ ਹਨ। 

ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

 ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ 

ਸੋਨ ਤਮਗ਼ਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ। 

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ।

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ

 ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਦੇ ਖੇਡ, ਯੁਵਾ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੈਡੀਕਲ ਆਕਸੀਜਨ ਦੀ ਫਰਜੀ ਖੜੀ ਕੀਤੀ ਕਮੀ ਨੂੰ ਮਨੱੁਖਤਾ ਦੀ ਹੱਤਿਆ ਦੱਸਿਆ ਹੈ।

ਪ੍ਰਭ ਆਸਰਾ (Prabh Aasra) ਵਿਖੇ ਇੱਕ ਔਰਤ ਨੂੰ ਸ਼ਰਨ ਮਿਲੀ

ਸਥਾਨਕ ਸ਼ਹਿਰ ਦੀ ਹੱਦ’ਚ ਪੈਂਦੇ ਪਿੰਡ ਪਡਿਆਲਾ ਵਿਖੇ ਲੋੜਵੰਦਾਂ, ਅਪਾਹਿਜਾਂ ਅਤੇ ਮੰਦਬੁੱਧੀਆਂ ਦੀ ਸੇਵਾ ਸੰਭਾਲ ਕਰ ਰਹੀ ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਵਿਖੇ ਅੱਜ ਇੱਕ ਲਾਵਾਰਿਸ ਬਜਰੁਗ ਔਰਤ ਨੂੰ ਸ਼ਰਨ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਇਹ ਬਜੁਰਗ ਔਰਤ, ਜੋ ਕਿ ਮਾਨਸਿਕ ਤੌਰ ਤੇ ਬਿਮਾਰ ਹਨ ਅਤੇ ਆਪਣਾ ਨਾਂਅ ਪਤਾ ਦੱਸਣ ਤੋਂ ਅਸਮਰੱਥ ਹੈ, ਨੂੰ ਚੰਡੀਗੜ ਪੁਲਿਸ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਵਿਖੇ ਇਲਾਜ ਲਈ ਦਾਖਿਲ ਕਰਵਾਇਆ ਗਿਆ ਸੀ। 

ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ