ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ।