ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ।