ਪੰਜਾਬ ਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਆਤਮਹੱਤਿਆਵਾਂ ਉੱਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਐਮਐਲਏ ਪ੍ਰੋਫੈਸਰ ਬਲਜਿੰਦਰ ਕੌਰ ਨੇ ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਨਖਿੱਧ ਮੁੱਖ ਮੰਤਰੀ ਕਾਰਨ ਪੰਜਾਬ ਦੇ ਲੋਕ ਸਰਕਾਰ ਵਿੱਚੋਂ ਆਪਣਾ ਵਿਸ਼ਵਾਸ ਖੋ ਚੁੱਕੇ ਹਨ