ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।