ਐਸਪੀ ਹਰਪਾਲ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ।
ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।
ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ
ਮਾਲੇਰਕੋਟਲਾ ਵਿਚ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਵਲੋਂ ਆਯੋਜਿਤ ਇਫ਼ਤਾਰ ਪਾਰਟੀ ਵਿਚ ਕੀਤੀ ਸ਼ਿਰਕਤ
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਾਲੇ ਹਰ ਨੇਤਾ ਨੂੰ ਮਿਲੇਗਾ ਸਨਮਾਨ : ਜ਼ਾਹਿਦਾ ਸੁਲੇਮਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ
ਉਥੇ ਹੀ ਉਨ੍ਹਾਂ ਭਗਵੰਤ ਮਾਨ 'ਤੇ ਵੀ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਹੁਣ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਹਨ ਅਤੇ ਪਾਰਟੀ ਨੂੰ ਜਿਤਾਉਣ ਲਈ ਮਹਾਰਾਸ਼ਟਰ ਵਿਚ ਜਾ ਰਹੇ ਹਨ। ਉਥੇ ਹੀ ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।
ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।
ਪੱਛਮੀ ਬੰਗਾਲ ਵਿੱਚ ਟੀ.ਐਮ.ਸੀ. ਦੀ ਸ਼ਾਨਦਾਰ ਜਿੱਤ ਲਈ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਮਤਾ ਬੈਨਰਜੀ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਰੀਆਂ ਔਕੜਾਂ ਦਾ ਉਨ੍ਹਾਂ ਨੇ ਬਹੁਤ ਹੀ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਉਨ੍ਹਾਂ ਸੱਚਮੁੱਚ ਇਕ ਸ਼ੇਰਨੀ ਦੀ ਤਰ੍ਹਾਂ ਲੜ ਕੇ ਜਿੱਤ ਪ੍ਰਾਪਤ ਕੀਤੀ ਹੈ।