ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲਾਂ ਦੀਆਂ ਹੱਦ ਵਿੱਚ ਆਉਂਦੀਆਂ ਅਧਿਕਾਰਤ ਕਲੌਨੀਆਂ ਨੂੰ ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਇਟ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕੌਂਸਲ ਵਚਨਬੱਧ ਹੈ।
ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਬੀਤੇ ਦਿਨ ਕੁਝ ਬਦਮਾਸ਼ਾਂ ਵੱਲੋਂ ਜੈਪੁਰ ਸਥਿਤ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਤੋਂ ਬਾਅਦ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਐਲਾਨ ਕੀਤਾ ਹੈ।
ਲੋਕਾਂ ਦੀ ਨਰਾਜ਼ਗੀ ਲੀਡਰਸ਼ਿਪ ਨਾਲ ਹੈ, ਅਕਾਲੀ ਦਲ ਨਾਲ ਨਹੀਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ
ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਜਿਨ੍ਹਾਂ ਨੇ ਆਪੋ ਅਪਣੀਆਂ ਸਿਆਸੀ ਪਾਰਟੀਆਂ ਭੰਗ ਕਰ ਦਿਤੀਆਂ ਹਨ, ਅਪਣੀ ਨਵੀਂ ਪਾਰਟੀ ਦਾ ਐਲਾਨ 3 ਮਈ ਨੂੰ ਕਰ ਸਕਦੇ ਹਨ। ਇਥੇ ਜਾਰੀ ਬਿਆਨ ਵਿਚ ਦਸਿਆ ਗਿਆ ਕਿ ਹਮਖ਼ਿਆਲ ਪਾਰਟੀਆਂ ਦੇ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਨਾਲ ਹੱਥ ਮਿਲਾ ਸਕਦੇ ਹਨ।