ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਨਹਿਰੀ ਪਾਣੀ ਦੀ ਸਪਲਾਈ ਵਾਲੇ ਚੱਲ ਰਹੇ 10 ਪ੍ਰਾਜੈਕਟਾਂ ਨੂੰ ਦਸੰਬਰ, 2022 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। 1032 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮਿਰਤਸਰ ਦੇ ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ ਅਤੇ ਰਾਹ ਵਿਚ ਪੈਂਦੇ 1021 ਪਿਡਾਂ ਨੂੰ ਸ਼ਾਮਲ ਕੀਤਾ ਜਾਣਾ ਹੈ।