ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਕੁਲ 44,229 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ 27 ਜੂਨ ਨੂੰ ਸ਼ੁਰੂ ਹੋਈ ਪਲਸ ਪੋਲੀਉ ਮੁਹਿੰਮ ਤਹਿਤ ਪਹਿਲੇ ਦਿਨ 0 ਤੋਂ 5 ਸਾਲ ਤਕ ਦੀ ਉਮਰ ਦੇ 19,762 ਅਤੇ ਦੂਜੇ ਦਿਨ 16,157 ਅਤੇ ਤੀਜੇ 8310 ਬੱਚਿਆਂ ਨੂੰ ਦਵਾਈ ਪਿਲਾਈ ਗਈ।