Friday, November 22, 2024

Today latest News of Sehaj Times

West Bengal Election Update ਬੰਗਾਲ ਵਿਚ ਚੌਥੇ ਗੇੜ ਲਈ ਚੋਣਾਂ ਜਾਰੀ

ਪੱਛਮੀ ਬੰਗਾਲ West Bengal ਦੇ 5 ਜ਼ਿਲ੍ਹਿਆਂ ਦੀਆਂ 44 ਸੀਟਾਂ ’ਤੇ ਚੌਥੇ ਗੇੜ ਦੇ ਲਈ ਚੋਣਾਂ ਜਾਰੀ ਹਨ। ਸਵੇਰੇ 10 ਵਜੇ ਤੱਕ 15.90 ਫ਼ੀ ਸਦੀ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਚੁੱਕੇ ਸਨ। ਇਥੇ 373 ਉਮੀਦਵਾਰ ਮੈਦਾਨ ਵਿਚ ਹਨ ਅਤੇ 1.15 ਕਰੋੜ ਵੋਟਰ ਇਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਸ ਗੇੜ ਵਿੱਚ ਕੇਂਦਰੀ ਮੰਤਰੀ ਸਮੇਤ 3 ਸੰਸਦ ਮੈਂਬਰ ਆਪਣੀ ਕਿਸਮਤ ਦਾ ਫ਼ੈਸਲਾ ਕਰ ਰਹੇ ਹਨ।

ਮੁੱਖ ਸਕੱਤਰ ਵੱਲੋਂ ਮੌਤ ਦਰ `ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ

ਪੰਜਾਬ ਵਿੱਚ ਮੌਤ ਦਰ `ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਸੂਬੇ ਵਿੱਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲ੍ਹੇ ਵਾਸਤੇ ਇਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ

ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ 'ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ।