Friday, November 22, 2024

TriptRajinderSinghBajwa

ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਤ੍ਰਿਪਤ ਬਾਜਵਾ

ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।