Friday, September 20, 2024

Vijay Inder Singla

ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 22 ਜ਼ਿਲਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ ਵਿੱਚ ਤਬਦੀਲ ਕੀਤੇ ਜਾਣਗੇ।

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
 ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਵਾਸਤੇ 40.26 ਕਰੋੜ ਦੀ ਗ੍ਰਾਂਟ ਜਾਰੀ

 ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ।
             

ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ’ਚ 1.40 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ’ਚ ਵਿੱਚ ਪੜਦੇ 1,40,392 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤੀਭਾ ਖੋਜ ਇਮਤਹਿਾਨ (ਐੱਨ.ਟੀ.ਐੱਸ.ਈ.) ਬੇਸ ਲਾਈਨ ਪ੍ਰੀਖਿਆ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਐੱਨ.ਟੀ.ਐੱਸ.ਈ. ਆਨਲਾਈਨ ਬੇਸਲਾਈਨ ਇਮਤਿਹਾਨ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਮੱਦੇਨਜ਼ਰ ਬੀਤੇ ਦਿਨੀਂ ਕਰਵਾਇਆ ਗਿਆ। ਇਸ ਵਿੱਚ ਦਸਵੀਂ ਵਿੱਚ ਪੜਦੇ ਕੁੱਲ 1,40,392 ਵਿਦਿਆਰਥੀਆਂ ਨੇ ਭਾਗ ਲਿਆ

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਸਿਖਿਆ ਮੰਤਰੀ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਮ ਸੰਤ ਬਾਬਾ ਮੀਹਾਂ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ (ਰਿਆੜ ਵਾਲਿਆਂ) ਦੇ ਨਾਂ ’ਤੇ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੌਕੇ ਪੱਤਰਕਾਰਾਂ ਨੂੰ ਦਸਿਆ ਕਿ ਇਸ ਸੜਕ ਦਾ ਨਾਮ ਸੰਤ ਬਾਬਾ ਮੀਹਾਂ ਸਿੰਘ ਦੇ ਨਾਮ ਰੱਖਣ ਦਾ ਫ਼ੈਸਲਾ ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਸਥਾਨਕ ਲੋਕਾਂ ਅਤੇ ਸਥਾਨਕ ਆਗੂਆਂ ਦੀ ਅਪੀਲ ਨੂੰ ਧਿਆਨ ਵਿੱਚ ਰਖਦਿਆਂ ਲਿਆ ਹੈ।

ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ। ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ।

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ

ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜਿਲ੍ਹਿਆਂ 'ਚ ਸਰਕਾਰੀ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਆਪਣੇ ਬੱਚੇ ਨਿੱਜੀ ਸਕੂਲਾਂ 'ਚ ਪੜ੍ਹਾਉਣ ਦੀਆਂ ਤੋਹਮਤਾਂ ਦਾ ਜੁਆਬ ਦੇ ਰਹੇ ਹਨ। ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਜਿੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੋਰਨਾਂ ਮਹਿਕਮਿਆਂ 'ਚ ਕਾਰਜਸ਼ੀਲ ਮਾਪੇ ਵੀ ਸਰਕਾਰੀ ਸਕੂਲਾਂ 'ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵੱਲ ਤੁਰ ਪਏ ਹਨ।

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ (School Education Department) ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।
 
 ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਛੁੱਟੀਆਂ ਦੌਰਾਨ ਵੀ ਦਾਖਲਾ ਮੁਹਿੰਮ ਰੱਖੀ ਜਾਰੀ

ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ,ਅਧਿਆਪਕ ਅਤੇ ਹੋਰ ਕਰਮਚਾਰੀ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮੌਜ਼ੂਦਾ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰੀ ਸਕੂਲਾਂ ਦੀ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਬਦਲੀ ਨੁਹਾਰ ਦਾ ਲਾਹਾ ਵੱਧ ਤੋਂ ਵੱਧ ਮਾਪਿਆਂ ਤੱਕ ਪਹੁੰਚਾਉਣ ਲਈ ਬਿਨਾਂ 

ਸਿੰਗਲਾ ਦੀਆਂ ਕੋਸ਼ਿਸ਼ਾਂ ਨੂੰ ਬੂਰ- 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ।