ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ