Friday, September 20, 2024

Vini Mahajan

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜ਼ਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।

ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ: ਮੁੱਖ ਸਕੱਤਰ

ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਕਈ ਹਦਾਇਤਾਂ ਜਾਰੀ ਕੀਤੀਆਂ, ਜਿਨਾਂ ਵਿੱਚ ਅਗਲੇ ਮਹੀਨੇ ਸਰਹਿੰਦ ਨਹਿਰ ’ਚੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਪਾਣੀ ਛੱਡਣਾ ਅਤੇ ਵਾਤਾਵਣ ਨੂੰ ਬਚਾਉਣ ਵਾਸਤੇ ਇੱਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਟਾਸਕ ਫੋਰਸ ਦਾ ਗਠਨ ਕਰਨਾ ਸ਼ਾਮਿਲ ਹੈ।

ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਤਕਨਾਲੋਜੀ ਦੀ ਅਹਿਮ ਭੂਮਿਕਾ: ਮੁੱਖ ਸਕੱਤਰ

 ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਉਣ ਅਤੇ ਸਿੱਖਿਆ ਤੱਕ ਲੋਕਾਂ ਦੀ ਪਹੁੰਚ ਨੂੰ ਵਧਾਉਣ ਲਈ ਤਕਨਾਲੋਜੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀ ਹੈ। ਉਹ ਐਨ.ਈ.ਪੀ. 2020: ਕੌਮੀ ਸਿੱਖਿਆ ਨੀਤੀ 2020 ਤਹਿਤ ਸਰਕਾਰ ਦੁਆਰਾ ਚੁੱਕੇ ਗਏ ਵੱਖ ਵੱਖ ਨੀਤੀਗਤ ਕਦਮਾਂ ਬਾਰੇ ਵਿਚਾਰ ਵਟਾਂਦਰੇ ਲਈ ਉੱਤਰੀ ਭਾਰਤ ਦਾ ਪਲੈਨਰੀ ਸੈਸ਼ਨ `ਤੇ ਨੈਸ਼ਨਲ ਵੈੱਬ ਸੀਰੀਜ਼ ਦੇ ਪਹਿਲੇ ਪ੍ਰੀਮੀਅਰ ਵਰਚੁਅਲ ਈਵੈਂਟ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।