Friday, November 22, 2024

Vinimahajan

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। 

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼

ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।

ਉਦਯੋਗਾਂ ਲਈ ਨਿਯਮਤ ਮਨਜ਼ੂਰੀਆਂ ਜਾਰੀ ਕਰਨ ਦੀ ਪ੍ਰਕਿਰਿਆ ਸਰਲ ਬਣਾਈ ਜਾਵੇੇ: ਮੁੱਖ ਸਕੱਤਰ

ਉਦਯੋਗਾਂ ਤੋਂ ਨਿਯਮ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਅਤੇ ਪੰਜਾਬ ਐਂਟੀ ਰੈਡ ਟੇਪ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਵੱਖ-ਵੱਖ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਇਆ ਜਾਵੇ।

911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ 'ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ। ਸੂਬੇ ਵਿੱਚ ਚੱਲ ਰਹੇ ਨਾਬਾਰਡ-ਫੰਡਿਡ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਉੱਚ-ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ।