Thursday, September 19, 2024

Webinar

ਰੋਜ਼ਗਾਰ ਤੇ Business Bureau ਵੱਲੋਂ Agni Veer Vayu ਭਰਤੀ ਸਬੰਧੀ ਵੈਬੀਨਾਰ 18 ਜੁਲਾਈ ਨੂੰ  

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ।

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪਕਾਸ਼ ਪੂਰਬ ਨੂੰ ਸਮਰਪਿਤ ਵੈਬੀਨਾਰ

ਗੌਰਮਿੰਟ ਕਾਲਜ ਆਫ ਐਜੂਕੇਸ਼ਨ, ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵੈਬੀਨਾਰ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ। ਡਾ. ਪਰਮਿੰਦਰ ਸਿੰਘ ਵਲੋਂ ਵੈਬੀਨਾਰ ਦੇ ਮੁੱਖ ਵਕਤਾ ਸ੍ਰੀਮਤੀ ਬਲਜਿੰਦਰ ਕੌਰ ਦਾ ਸਵਾਗਤ ਕਰਦਿਆਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਸਾਂ ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਤ ਕੀਤਾ।

ਅੰਗਰੇਜ਼ੀ ਵਿਭਾਗ ਵੱਲੋਂ ਰਾਬਿੰਦਰ ਨਾਥ ਟੈਗੋਰ ਦੀ 160ਵੀਂ ਬਰਸੀ ਮੌਕੇ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕਰਵਾਇਆ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵੱਲੋਂ ਗੁਰੂਦੇਵ ਰਾਬਿੰਦਰ ਨਾਥ ਟੈਗੋਰ ਦੀ 160ਵੀਂ ਬਰਸੀ ਮੌਕੇ ਇਕ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਕਲਾ ਅਤੇ ਵਿਚਾਰ ਦੇ ਮਾਮਲੇ ਵਿਚ ਰਾਬਿੰਦਰ ਨਾਥ ਟੈਗੋਰ ਦੀ ਬ੍ਰਹਿਮੰਡੀ ਸੰਜੀਦਗੀ ਦੇ ਵਿਸ਼ੇ ਨੂੰ ਅਧਾਰ ਬਣਾ ਕੇ ਕਰਵਾਏ ਇਸ ਵੈਬੀਨਾਰ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਅਰਵਿੰਦ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਅਰਵਿੰਦ ਨੇ ਕਿਹਾ ਕਿ ਰਾਬਿੰਦਰ ਨਾਥ ਟੈਗੋਰ ਨੇ ਜਿਸ ਤਰ੍ਹਾਂ ਬਲਰਾਜ ਸਾਹਨੀ ਨੂੰ ਆਪਣੀ ਮਾਤ-ਭਾਸ਼ਾ ਪੰਜਾਬੀ ਵਿਚ ਲਿਖਣ ਲਈ ਪ੍ਰੇਰਿਤ ਕੀਤਾ ਸੀ, 

ਸਰਕਾਰੀ ਕਾਲਜ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੋਰਿਆ ਚੱਕਰ) ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਉਪਰ "ਮਾਨਵੀ ਅਧਿਕਾਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ : ਯਾਤਰਾਵਾਂ ਅਤੇ ਸਿਖਿਆਵਾਂ" ਵਿਸ਼ੇ ਉਪਰ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। 

ਪੰਜਾਬ ਦਿਵਿਆਂਗਜਨ ਸਸ਼ਕਤੀਕਰਨ ਯੋਜਨਾ-2021 ਤਹਿਤ ਵੱਲੋਂ ਵੱਖ-ਵੱਖ ਵੈਬੀਨਾਰ

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ-2021 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਅਧਿਆਪਕ ਸਾਹਿਬਾਨਾ, ਲੀਗਲ ਲੀਟਰੇਸੀ ਕਲੱਬ ਦੇ ਇੰਚਾਰਜ ਅਤੇ ਪੈਰਾ ਲੀਗਲ ਵਲੰਟੀਅਰਾਂ ਲਈ ਵੱਖ-ਵੱਖ ਵੈਬੀਨਾਰਾਂ ਦਾ

ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ Baani of Shri Guru Teg Bahadur Ji : ਸੰਗੀਤਕ ਪਰਿਪੇਖ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਵਾਈਸ-ਚਾਂਸਲਰ ਸ੍ਰੀਮਤੀ ਰਵਨੀਤ ਕੌਰ ਦੀ ਸਰਪ੍ਰਸਤੀ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ : ਸੰਗੀਤਕ ਪਰਿਪੇਖ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ।