Friday, November 22, 2024

Wheat procurement

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਕੁਲ 3 ਲੱਖ 31 ਹਜ਼ਾਰ 696 ਮੀਟਰਿਕ ਟਨ ਕਣਕ ਪੁੱਜੀ

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਣਕ ਦੀ ਕੁਲ ਆਮਦ 3 ਲੱਖ 31 ਹਜ਼ਾਰ 696 ਮੀਟਰਿਕ ਟਨ ਤੱਕ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਅੱਜ ਤੱਕ 3 ਲੱਖ 01 ਹਜ਼ਾਰ 580 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।

ਕਣਕ Wheat ਦੀ ਸਰਕਾਰੀ ਖਰੀਦ ਦੇ ਦੂਜੇ ਦਿਨ ਪਟਿਆਲਾ Patiala ਜ਼ਿਲ੍ਹੇ ਦੀਆਂ ਮੰਡੀਆਂ 'ਚ ਭਰਵੀਂ ਆਮਦ

ਕਣਕ ਦੀ ਸਰਕਾਰੀ ਖਰੀਦ ਦੇ ਅੱਜ ਦੂਜੇ ਦਿਨ 37682 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਜਦੋਂਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 29225 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਹੁਣ ਤੱਕ ਕੁਲ 50305 ਮੀਟਰਿਕ ਟਨ ਕਣਕ ਮੰਡੀਆਂ 'ਚ ਆ ਚੁੱਕੀ ਹੈ, ਜਿਸ ਵਿੱਚੋਂ 29750 ਮੀਟਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ (Capt Amrinder Singh) ਵੱਲੋਂ ਆੜ੍ਹਤੀਆਂ ਨੂੰ ਵਿਵਸਥਾ ਦਾ ਹਿੱਸਾ ਬਣੇ ਰਹਿਣ ਦਾ ਭਰੋਸਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ