ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ, ਨਵੇਂ ਸ਼ਬਦਾਂ ਨੂੰ ਯਾਦ ਰੱਖਣ ਅਤੇ ਸ਼ਬਦਾਵਲੀ ਦਾ ਵਿਸਤਾਰ ਕਰਨ ਦੇ ਯੋਗ ਬਣਾਉਂਦੀਆਂ ਹਨ।