ਹਿਮਾਚਲ ਪ੍ਰਦੇਸ਼ ਵਿਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦੇ ਚਲਦੇ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਮੀਂਹ ਕਾਰਨ ਘੱਟੋ-ਘੱਟ 8 ਖਾਲੀ ਇਮਾਰਤਾਂ ਢਹਿ ਗਈਆਂ। ਹਿਮਾਚਲ ਪ੍ਰਦੇਸ਼ ਵਿੱਚ ਇਸ ਮਹੀਨੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕਰੀਬ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਝ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 239 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਅਜੇ ਵੀ ਲਾਪਤਾ ਹਨ