ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।