ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਸ਼ਲਾਘਾਯੋਗ ਕੰਮ ਲਈ ਸਮੂਹ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ।