ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਵਿਚ ਏਮਜ਼ ਚੀਫ਼ ਡਾ. ਰਣਦੀਪ ਗੁਲੇਰੀਆ ਨੇ ਇਕ ਇੰਟਰਵਿਊ 'ਚ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ ਹੈ, ਜਿਵੇਂ ਪਿਛਲੇ ਸਾਲ ਮਾਰਚ 'ਚ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਸਿਹਤ ਬਣਤਰ 'ਸੀਮਾ ਤੱਕ ਖਿੱਚੀ ਹੋਈ' ਹੈ ਅਤੇ 10 ਫੀਸਦੀ ਤੋਂ ਵੱਧ ਸਕਾਰਾਤਮਕ ਦਰਾਂ ਨਾਲ ਖੇਤਰਾਂ 'ਚ ਦੂਜੀ ਕੋਰੋਨਾ ਲਹਿਰ ਨੂੰ ਰੋਕਣ ਦੀ ਜ਼ਰੂਰਤ ਹੈ।