ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।