ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ਅੱਜ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਸ਼ੁਰੂ ਹੋਏ ਸਮਾਰੋਹ ਵਿਚ ਪਹੁੰਚੇ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਐੱਨ.ਸੀ.ਸੀ. ਦੇ ਵਿਦਿਆਰਥੀਆਂ, ਬੈਂਡ ਟੀਮ ਅਤੇ ਖਿਡਾਰੀਆਂ ਨੇ ਭਰਵਾਂ ਸਵਾਗਤ ਕੀਤਾ।