ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।