ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ।