ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਅੱਜ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਤੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿਚ ਵੱਧ ਰਹੇ ਕਰੋਨਾ ਦੀ ਲਾਗ ਦੇ ਪ੍ਰਕੋਪ ਨੂੰ ਦੇਖਦੇ ਹੋਏ 5ਵੀਂ, 8ਵੀਂ, 10ਵੀਂ ਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਏ ਅਗਲੀਆਂ ਜਮਾਤਾਂ ਵਿੱਚ ਕੀਤਾ ਜਾਵੇਗਾ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।