ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ
ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ
ਅਕਾਲੀ ਦੱਲ ਦੇ ਉਮੀਦਵਾਰ ਐਨ ਕੇ ਸ਼ਰਮਾ ਦਾ ਕੰਬੋਜ ਭਾਈਚਾਰੇ ਵਲੋਂ ਕੀਤਾ ਗਿਆ ਸੱਨਮਾਨ
ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।
ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ
ਸ਼ਹੀਦ ਵਿਕਰਮ ਬੱਤਰਾ ਕਾਰਗਿਲ ਦੇ ਹੀਰੋ ਦੀ ਮਾਂ ਕਮਲਕਾਂਤ ਬੱਤਰਾ ਦਾ ਦੇਹਾਂਤ ਹੋ ਗਿਆ ਹੈ। 77 ਸਾਲ ਦੀ ਉਮਰ ਵਿੱਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲ ਦਾ ਦੌਰਾ ਪੈਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਸਾਊਥ ਦੀਆਂ ਫ਼ਿਲਮਾਂ ਦੇ ਦਿੱਗਜ਼ ਅਦਾਕਾਰ ਧਨੁਸ਼ ਸਟਾਰਰ ਦੀ ਤਾਮਿਲ ਪੀਰਿਅਡ ਐਕਸ਼ਨ ਤੇ ਐਡਵੈਂਚਰ ਡਰਾਮਾ ਭਰਪੂਰ ਫ਼ਿਲਮ ‘ਕੈਪਟਨ ਮਿਲਰ’ ਦੇ ਐਕਸਕਲੂਸਿਵ ਗਲੋਬਲ ਪ੍ਰੀਮੀਅਰ ਦਾ ਐਲਾਨ ਹੋ ਚੁੱਕਿਆ ਹੈ।
ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ। ਮਾਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿੱਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿੱਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿੱਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪਰੋਸ਼ੇਨ ਲਿਮਟਿਡ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿੱਚ ਉਦਯੋਗਾਂ ਉਤੇ ਬਿਜਲੀ ਦੀ ਵਰਤੋਂ ਸਬੰਧੀ ਲਗਾਈਆਂ ਸਾਰੀਆਂ ਬੰਦਿਸ਼ਾਂ ਨੂੰ ਤੁਰੰਤ ਹਟਾਇਆ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਨੇ ਸੁਖਬੀਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਕਿਸਾਨ ਅਕਾਲੀ ਦਲ ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਕੋਵਿਡ ਦੇ ਨਵੇਂ ਪ੍ਰਕਾਰ ਦੇ ਕੇਸਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੋਹਾਲੀ ਦੇ ਰਿਜਨਲ ਇੰਸਟੀਚਿਊਟ ਆਫ ਵਾਇਰੌਲੌਜੀ ਲਈ ਆਈ.ਸੀ.ਐਮ.ਆਰ. ਨਾਲ ਐਮ.ਓ.ਯੂ. ਪੂਰਾ ਕਰਨ ਦੇ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਵੀ ਹੁਕਮ ਦਿੱਤੇ। ਹਾਲਾਂਕਿ ਡੈਲਟਾ ਪਲਸ ਪ੍ਰਕਾਰ (ਮਈ ਮਹੀਨੇ ਦੀ ਸੈਂਪਲਿੰਗ ਦੇ ਅਧਾਰ 'ਤੇ ਪਹਿਲਾਂ ਆਏ ਦੋ ਕੇਸਾਂ ਤੋਂ ਇਲਾਵਾ) ਦੇ ਕੋਈ ਵੀ ਨਵੇਂ ਕੇਸ ਸੂਬੇ ਵਿਚ ਨਹੀਂ ਆਏ ਹਨ,
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ 'emandikaran-pb.in' ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ 'ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ 'ਘਰ ਘਰ ਨੌਕਰੀ' ਦੇ ਵਾਅਦੇ ਨਾਲ ਸਾਂਭੀ ਸੀ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿ