Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

captain amarinder singh

ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ। ਮਾਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿੱਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿੱਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿੱਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪਰੋਸ਼ੇਨ ਲਿਮਟਿਡ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿੱਚ ਉਦਯੋਗਾਂ ਉਤੇ ਬਿਜਲੀ ਦੀ ਵਰਤੋਂ ਸਬੰਧੀ ਲਗਾਈਆਂ ਸਾਰੀਆਂ ਬੰਦਿਸ਼ਾਂ ਨੂੰ ਤੁਰੰਤ ਹਟਾਇਆ ਜਾਵੇ।

ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਧ੍ਰੋਹ ਕਮਾਉਣਾ ਬੰਦ ਕਰੋ, ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਹੱਥੀ ਲਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਨੇ ਸੁਖਬੀਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਕਿਸਾਨ ਅਕਾਲੀ ਦਲ ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਇਰਸ ਦੇ ਬਦਲਦੇ ਸਰੂਪ ਦੀ ਜਾਂਚ ਵਿੱਚ ਵਾਧਾ ਕਰਨ ਦੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਕੋਵਿਡ ਦੇ ਨਵੇਂ ਪ੍ਰਕਾਰ ਦੇ ਕੇਸਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੋਹਾਲੀ ਦੇ ਰਿਜਨਲ ਇੰਸਟੀਚਿਊਟ ਆਫ ਵਾਇਰੌਲੌਜੀ ਲਈ ਆਈ.ਸੀ.ਐਮ.ਆਰ. ਨਾਲ ਐਮ.ਓ.ਯੂ. ਪੂਰਾ ਕਰਨ ਦੇ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਵੀ ਹੁਕਮ ਦਿੱਤੇ। ਹਾਲਾਂਕਿ ਡੈਲਟਾ ਪਲਸ ਪ੍ਰਕਾਰ (ਮਈ ਮਹੀਨੇ ਦੀ ਸੈਂਪਲਿੰਗ ਦੇ ਅਧਾਰ 'ਤੇ ਪਹਿਲਾਂ ਆਏ ਦੋ ਕੇਸਾਂ ਤੋਂ ਇਲਾਵਾ) ਦੇ ਕੋਈ ਵੀ ਨਵੇਂ ਕੇਸ ਸੂਬੇ ਵਿਚ ਨਹੀਂ ਆਏ ਹਨ,

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ 'emandikaran-pb.in' ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ `ਤੇ ਜ਼ੋਰ ਦਿੱਤਾ।  ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਜਿਹੀਆਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਉਨ੍ਹਾਂ  ਵਾਸਤੇ  ਸਹਾਈ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ। 

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ।

ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਨਿਗੂਣੇ ਵਾਧੇ ਨੂੰ ਅਣਉਚਿਤ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਅਪਮਾਨ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਨਿਗੂਣਾ ਵਾਧਾ ਨਾ ਸਿਰਫ ਪੂਰੀ ਤਰ੍ਹਾਂ ਅਣਉਚਿਤ ਹੈ ਸਗੋਂ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ 'ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਫਰੀਦਕੋਟ ਤੋਂ ਸਾਂਸਦ ਮੁਹੰਮਦ ਸਦੀਕ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਸਨ ਨੇ ਕਿਹਾ ਕਿ ਉਹ ਇੱਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਆਏ ਸਨ ਤੇ ਪੰਜਾਬ ਵਾਸੀ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਅਗਲੀ ਵਾਰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਮਹਾਮਾਰੀ ਅਤੇ ਗੰਭੀਰ ਬਿਮਾਰੀਆਂ ਨਾਲ ਨਿਪਟਣ ਲਈ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਵਰਗੀਆਂ ਮਹਾਮਾਰੀਆਂ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਕੌਮੀ ਅਤੇ ਆਲਮੀ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਮੁਕੰਮਲ ਖਾਤਮੇ ਤੱਕ ਇਸ ਅਣਕਿਆਸੇ ਸੰਕਟ ਨਾਲ ਨਿਪਟਣ ਵਿਚ ਮੈਡੀਕਲ ਭਾਈਚਾਰੇ ਨੂੰ ਉਨ੍ਹਾਂ ਦੀ ਸਰਕਾਰ ਦਾ ਪੂਰਾ ਸਹਿਯੋਗ ਬਣਿਆ ਰਹੇਗਾ। ਇਕਜੁਟ ਹੋ ਕੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਵਿਚ ਮੂਹਰਲੀ ਕਤਾਰ ਦੇ ਸਾਰੇ ਯੋਧਿਆਂ ਦੀ ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਕੁਰਬਾਨੀਆਂ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਨੇ ਸੂਬਾ ਸਰਕਾਰ ਤਾਂ ਇਸ ਮਹਾਮਾਰੀ ਦੇ ਖਿਲਾਫ ਲੜਾਈ ਵਿਚ ਸਿਰਫ ਦੂਜੀ ਕਤਾਰ ਵਿਚ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਪਹਿਲੇ ਲੱਛਣ ਦਿਸਣ ਉਤੇ ਖੁਦ ਹੀ ਡਾਕਟਰ ਨਾ ਬਣਨ ਸਗੋਂ ਡਾਕਟਰਾਂ ਦੀ ਸਲਾਹ ਲੈਣ।

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ ਪਰ ਇਸ ਦੇ ਨਾਲ ਹੀ ਮੁਖ ਮੰਤਰੀ ਨੇ ਅੱਜ ਮੁੜ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ਉਤੇ ਹਫਤਾਵਾਰੀ ਲੌਕਡਾਊਨ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲੀਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।      

ਮੁੱਖ ਮੰਤਰੀ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਦੀ ਪੂਰੀ ਫੀਸ ਮੁਆਫ ਕਰਨ ਦਾ ਐਲਾਨ

ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਅਤੇ ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀਆਂ ਸਾਰੀਆਂ ਪ੍ਰੀਖਿਆਵਾਂ ਲਈ ਫੀਸ ਘਟਾਉਣ ਜਦਕਿ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਲਈ ਪੂਰੀ ਫੀਸ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਇਨ੍ਹਾਂ ਪ੍ਰੀਖਿਆਵਾਂ ਲਈ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਹਾਲਾਂਕਿ, ਅਰਜੀ ਫੀਸ ਪਹਿਲਾਂ ਵਾਲੀ ਹੀ ਰਹੇਗੀ।

ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ (Sant Baba Dilawar Singh) ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ ਦਾ ਜਿਕਰ ਕਰਦਿਆਂ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਇਸ ਨੂੰ ਨਸ਼ਿਆਂ ਦੇ ਸੌਦਾਗਰਾਂ ਅਤੇ ਤਸਕਰਾਂ ਉਤੇ ਕਾਰਵਾਈ ਕਰਨ ਲਈ ਸਰਕਾਰ ਦੀ ਮਦਦ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲਾ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।

ਪੰਜਾਬ ਵਿਚ ਰਾਤ ਦੇ ਕਰਫਿਊ (Curfew) ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ

ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਰੜੀਆਂ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੇ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ

ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ (Lockdown) ਦਾ ਐਲਾਨ

ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ।
ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।

ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ ਕੇਸਾਂ ਦੀ ਸਥਿਤੀ ਕੁਝ ਸੰਭਲ ਜਾਣ ਉਤੇ ਤਸੱਲੀ ਜ਼ਾਹਰ ਕਰਦੇ ਹੋਏ ਕਰੋਨਾ ਵਾਇਰਸ ਫੈਲਾਉਣ ਵਾਲੇ ਕਿਸੇ ਵੀ ਸਮਾਗਮ ਨੂੰ ਰੋਕਣ ਲਈ ਕੋਵਿਡ ਇਹਤਿਆਤ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟੀਕਾਕਰਨ ਦੀ ਰੋਜ਼ਾਨਾ ਦੀ ਗਿਣਤੀ ਵਧਾ ਕੇ ਦੋ ਲੱਖ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਘਰੇਲੂ ਇਕਾਂਤਵਾਸ ਦੇ ਮਾਮਲਿਆਂ ਵਿੱਚ ਵਿਅਕਤੀਗਤ ਤੌਰ 'ਤੇ ਨਿਗਰਾਨੀ ਨੂੰ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ।

ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ

ਚੰਡੀਗੜ੍ਹ, : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਵਿਸਾਖੀ (Baisakhi) ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।
ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੋਨੂ ਸੂਦ (Sonu Sood) ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਚੰਡੀਗੜ੍ਹ :  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ (Sonu Sood), ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ (Covid vaccination programme) ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ (Brand Ambassador of the Punjab Government) ਬਣ ਗਏ ਹਨ।

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੋਟਕਪੂਰਾ ਗੋਲੀ ਕਾਂਡ ਕੇਸ (Kotkapura Firing Case) ਵਿਚ ਹਾਈ ਕੋਰਟ (High Court) ਦੇ ਹੁਕਮਾਂ ਉਤੇ ਖੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਮਾਣਯੋਗ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖਤਮ ਨਹੀਂ ਹੋਇਆ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ: ਸਿੱਧੂ

ਐਸ ਏ ਐਸ ਨਗਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister of Punjab) (Captain Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

'ਗੱਦਾਰ' ਅਕਾਲੀਆਂ ਨਾਲ ਤਾਂ ਪੰਜਾਬੀ ਨਿਪਟ ਲੈਣਗੇ, ਤੁਸੀਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਨਜਿੱਠੋ-ਕੈਪਟਨ ਅਮਰਿੰਦਰ ਸਿੰਘ

'ਗੱਦਾਰ' ਅਕਾਲੀਆਂ ਨਾਲ ਤਾਂ ਪੰਜਾਬੀ ਨਿਪਟ ਲੈਣਗੇ

ਮੁੱਖ ਮੰਤਰੀ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ 'ਕੋਵਿਡ ਫਤਹਿ ਕਿੱਟ' ਦੀ ਸ਼ੁਰੂਆਤ

ਮੁੱਖ ਮੰਤਰੀ

ਖੇਤੀਬਾੜੀ ਆਰਡੀਨੈਂਸ ਸੰਸਦ ਵਿੱਚ ਪੇਸ਼ ਕਰਨ ਨਾਲ ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ: ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ

ਜ਼ਰੂਰੀ ਵਸਤਾਂ (ਸੋਧ) ਐਕਟ ਨੂੰ ਅਦਾਲਤ ਵਿੱਚ ਚੁਣੌਤੀ ਦੇਵਾਂਗੇ-ਮੁੱਖ ਮੰਤਰੀ

ਜ਼ਰੂਰੀ ਵਸਤਾਂ (ਸੋਧ) ਐਕਟ

ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ

ਘਰੇਲੂ ਏਕਾਂਤਵਾਸ