Friday, November 22, 2024

curfew

ਪੰਜਾਬ ਹੋਇਆ ਕਰਫ਼ਿਊ-ਮੁਕਤ, ਕੈਪਟਨ ਵਲੋਂ ਹੋਰ ਕਈ ਛੋਟਾਂ ਦੇ ਐਲਾਨ

ਚੰਡੀਗੜ੍ਹ ਵਿੱਚ ਵਧਿਆ ਰਾਤ ਦਾ ਕਰਫਿ਼ਉ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਹੈ ਕਿ ਕਰਫਿਊ ਇੱਕ ਹਫਤੇ ਲਈ ਵਧਾ ਦਿੱਤਾ ਹੈ । 18 ਮਈ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਕਰਫਿਊ ਲਾਗੂ ਰਹੇਗਾ। ਗੈਰ ਜਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਿਨ ਵਿੱਚ ਆਉਣ- ਜਾਣ ਦੀ ਮਨਜ਼ੂਰੀ ਰਹੇਗੀ

ਪੰਜਾਬ ’ਚ ਰਾਤ ਦਾ ਕਰਫਿਊ 15 ਤਕ ਵਧਾਇਆ, ਜਾਣੋ, ਕੀ ਖੁੱਲ੍ਹਾ ਰਹੇ ਤੇ ਕੀ ਬੰਦ ?

ਚੰਡੀਗੜ੍ਹ : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ’ਚ ਵੀਕਐਂਡ Lockdown ਤੇ ਰਾਤ ਦੇ ਕਰਫਿਊ ਦੀ ਪਾਬੰਦੀ 15 ਮਈ ਤਕ ਵਧਾ ਦਿੱਤੀ ਹੈ। ਸੂਬੇ ’ਚ ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ ਨੂੰ ਪੰਜ ਵਜੇ ਹੋਵੇਗਾ, ਜਦਕਿ ਰਾਤ ਦਾ ਕਰਫਿਊ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤਕ ਰਹੇਗਾ।

Corona : ਚੰਡੀਗੜ੍ਹ ਵਿਚ ਦੁਬਾਰਾ ਤੋਂ ਹੋਵੇਗੀ ਸਖ਼ਤੀ

ਚੰਡੀਗੜ੍ਹ : ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੋਰ ਦੀ ਸਾਰੇ ਰਾਜਨੀਤਕ ਦਲਾਂ ਦੇ ਪ੍ਰਤੀਨਿਧਆਂ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਹੈ ਕਿ ਕੋਰੋਨਾ ਨੂੰ ਵੇਖਦੇ ਹੋਏ ਸ਼ਹਿਰ ਵਿਚ ਸਖ਼ਤੀ ਲਾਗੂ ਕੀਤੀ ਜਾਵੇਗੀ। ਮੀਟਿੰਗ ਵਿਚ ਕੁੱਝ ਨੇ ਕਿਹਾ ਕਿ 

ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ

ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵੱਲੋਂ ਭਾਰਤ ਸਮੇਤ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਦੇ ਮੱਦੇਨਜ਼ਰ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ/ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵੱਲੋਂ ਨਾਈਟ ਕਰਫਿਊ ਨੂੰ ਪੂਰਨ ਤੌਰ 'ਤੇ ਕਾਮਯਾਬ ਕਰਨ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਸਰਕਾਰ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਅਤੇ ਕਰਵਾਈ ਜਾ ਰਹੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ

20 ਅਪ੍ਰੈਲ ਰਾਤ 8 ਵਜੇ ਤੋਂ 22 ਅਪ੍ਰੈਲ ਸਵੇਰੇ 5 ਵਜੇ ਤੱਕ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕਰਫਿਊ

ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਂਟ ਸ੍ਰੀ ਗਿਰੀਸ਼ ਦਿਆਲਨ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ 20 ਅਪ੍ਰੈਲ 2021 ਰਾਤ 8 ਵਜੇ ਤੋਂ 22 ਅਪ੍ਰੈਲ 2021 ਸਵੇਰੇ 5 ਵਜੇ ਤੱਕ ਅਤੇ ਹਰ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫਿਊ ਲੱਗੇਗਾ । ਇਸ ਦੇ ਨਾਲ ਨਾਲ ਬਾਕੀ ਦਿਨਾਂ ਦੌਰਾਨ ਵੀ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਵਿੱਚ ਕਰਫਿਊ ਲੱਗੇਗਾ।

ਪੰਜਾਬ ਵਿਚ ਰਾਤ ਦੇ ਕਰਫਿਊ (Curfew) ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ

ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਰੜੀਆਂ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੇ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।

ਦਿੱਲੀ ਵਿਚ ਐਲਾਨਿਆ ਵੀਕੈਂਡ ਕਰਫ਼ਿਊ

ਨਵੀਂ ਦਿੱਲੀ : ਦਿੱਲੀ ਵਿੱਚ ਵੱਧ ਰਹੇ ਕਰੋਨਾ ਦਾ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਵੀਕੈਂਡ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਹੁਣ ਦਿੱਲੀ ਵਿਚ ਸ਼ੁੱਕਰਵਾਰ ਰਾਤ 10 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 6 ਵਜੇ ਤੱਕ ਕਰਫ਼ਿਊ ਲਾਗੂ ਹੋਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸਖ਼ਤ ਪਾਬੰਦੀਆਂ ਵੀ ਲਗਾਈਆਂ ਹਨ।