ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ।