Thursday, September 19, 2024

drugfree

ਨਸ਼ਾ ਮੁਕਤ ਭਾਰਤ ਅਭਿਆਨ ਦੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ ਗਿਆ

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ 

 

ਮਾਨਸਾ ਜਿਲ੍ਹੇ ਦੇ ਪਿੰਡ ਕੱਲ੍ਹੋ ਦੀ ਪੰਚਾਇਤ ਤੇ ਨੌਜਵਾਨਾਂ ਨੇ ਮਿਲ ਕੇ ਪਿੰਡ ਨੂੰ ਕੀਤਾ ਨਸ਼ਾ ਮੁਕਤ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ
 
- ਅਪਗ੍ਰੇਡ ਕੀਤੇ ਸਾਰੇ ਹਸਪਤਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਕੀਤੇ ਜਾਣਗੇ ਲੈਸ 
 
- ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ 

ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ

ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ,

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

 ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ। 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ’ਚ ਵੀ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਅਗਵਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਸੈਸ਼ਨ ਡਿਵੀਜ਼ਨ ਵਿਖੇ ਲੱਗਣ ਜਾ ਰਹੀ ਹੈ। 

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ

ਪੰਜਾਬ ਬੰਦ ਕਾਲ ਤੋਂ ਬਾਅਦ ਸਾਰੇ ਨਿੱਜੀ ਵਿਦਿਅਕ ਅਦਾਰੇ ਰਹੇ ਬੰਦ

ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ ਪ੍ਰਗਟਾਉਣ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। 

15 ਅਗਸਤ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਅਤੇ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ।

ਹਿਮਾਚਲ ਦੇ ਉਪਰਲੇ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਰੋਪੜ, ਜਲੰਧਰ, ਮੋਹਾਲੀ, ਆਨੰਦਪੁਰ ਸਾਹਿਬ ਵਿੱਚ 14 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼

ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਲਗਾ ਵੱਡਾ ਝਟਕਾ!

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਈ.ਡੀ. ਨੇ ਓ.ਪੀ. ਸੋਨੀ 'ਤੇ ਕਸਿਆ ਸ਼ਿਕੰਜਾ

ਹੜ੍ਹ ਦੇ ਪਾਣੀ ਨਾਲ ਡੁੱਬੀ ਫ਼ਸਲ ਦੇਖ ਬਜ਼ੁਰਗ ਕਿਸਾਨ ਦੀ ਹੋਈ ਮੌਤ, ਧਾਹਾਂ ਮਾਰ ਰੋਇਆ ਪਰਿਵਾਰ

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ 
 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 9 ਅਗਸਤ ਨੂੰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਮ ਲੀਜ਼ ਕੰਪਨੀ ਲਈ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀ ਅਸਾਮੀ ਲਈ ਹੋਵੇਗੀ ਚੋਣ

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ
 

ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ।

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

 ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਮ ਕੱਢਣ ਬਦਲੇ ਮੰਗੇ ਸਨ 50,000 ਰੁਪਏ 

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। 

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਲਈ ਇੱਕ ਸਿਖਲਾਈ ਪ੍ਰੋਗਰਾਮ ਡੀ.ਟੀ.ਈ ਅਤੇ ਆਈ.ਟੀ. ਪ੍ਰੋਗਰਾਮ ਦੁਆਰਾ ਸਰਕਾਰੀ ਆਈ.ਟੀ.ਆਈ. ਪਟਿਆਲਾ ਵਿਖੇ ਸ਼ੁਰੂ ਕਰਵਾਇਆ ਗਿਆ

ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ

ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮਿਲੇਗੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਡਿਊਟੀ ਕਰਦਾ ਸੀ। ਸਸਪੈਂਡ ਕੀਤਾ ਪ੍ਰਿੰਸੀਪਲ ਕੁਲਦੀਪ ਪਸਿੰਘ ਸਰਕਾਰੀ ਗਰਲਜ਼ ਸੀਨੀ. ਸੈਕੰਡਰੀ ਸਕੂਲ ਪਿੰਡ ਢੇਰ ਵਿਖੇ ਤਾਇਨਾਤ ਹੈ।

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ-ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਪੰਜਾਬ ‘ਚ ਸਤਾਏਗੀ ਹੁੰਮਸ ਭਰੀ ਗਰਮੀ ਇਸ ਦਿਨ ਪਏਗਾ ਮੀਂਹ

ਪੰਜਾਬ ‘ਚ ਅਗਸਤ ਦੇ ਮਹੀਨੇ ਮਾਨਸੂਨ ਦੀ ਬਰਸਾਤ ਜਾਰੀ ਹੈ। ਅਗਸਤ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਦੋਂ ਕਿ ਮੌਸਮ ਵਿਭਾਗ ਨੇ ਇਸ ਮਹੀਨੇ ਆਮ ਨਾਲੋਂ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਦੇਰ ਰਾਤ ਤੋਂ ਸੋਮਵਾਰ ਸਵੇਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਈ

25 ਸਾਲ ਤੋਂ ਦਿੱਲੀ 'ਚ ਭਾਜਪਾ ਚੋਣ ਨਹੀਂ ਜਿੱਤ ਸਕੀ ਇਸ ਲਈ ਲਿਆਂਦਾ ਗਿਆ ਦਿੱਲੀ ਸੇਵਾ ਬਿੱਲ- ਰਾਘਵ ਚੱਢਾ

ਦਿੱਲੀ ਸੇਵਾ ਬਿੱਲ ਨੂੰ ਲੈ ਕੇ ਰਾਜ ਸਭਾ ਵਿਚ ਸੰਸਦ ਮੈਂਬਰ ਰਾਘਵ ਚੱਢਾ ਨੇ ਭਾਜਪਾ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਇਕ ਟਾਈਮ ਉਹ ਵੀ ਸੀ ਜਦੋਂ ਭਾਰਤੀ ਜਨਤਾ ਪਾਰਟੀ ਨੇ ਖੁਦ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਸੀ।

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। 

ਪਟਿਆਲਾ ਜ਼ਿਲ੍ਹੇ 'ਚ 13 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 13 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਪੰਜਾਬ ਸ਼ਹੀਦਾਂ ਨੂੰ ਵਿਲੱਖਣ ਢੰਗ ਨਾਲ ਦੇਵੇਗਾ ਸ਼ਰਧਾਂਜਲੀ : ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। 

6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ।