ਦਿੱਲੀ ਹਾਈਕੋਰਟ ਨੇ ਬਹੁਤ ਹੀ ਸਖ਼ਤ ਲਹਿਜੇ ਵਿੱਚ ਕਿਹਾ ਹੈ ਕਿ ਜੇਕਰ ਕੋਈ, ਕੇਂਦਰ ਸਰਕਾਰ, ਰਾਜ ਸਰਕਾਰ ਜਾਂ ਸਥਾਨਕ ਪ੍ਰਸ਼ਾਸਨ ਜਾਂ ਫਿਰ ਕੋਈ ਅਧਿਕਾਰੀ ਆਕਸੀਜਨ ਦੀ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਨੂੰ ਫ਼ਾਂਸੀ ਦੇ ਲਟਕਾ ਦਿੱਤਾ ਜਾਵੇਗਾ। ਇਕ ਖ਼ਬਰ ਏਜੰਸੀ ਦੀ ਸੂਚਨਾ ਅਨੁਸਾਰ ਦਿੱਲੀ ਹਾਈਕੋਰਟ ਦਾ ਇਹ ਫ਼ੈਸਲਾ ਦਿੱਲੀ ਵਿਚ ਆਕਸੀਜਨ ਦੀ ਕਮੀ ਹੋਣ ਦੀਆਂ ਖ਼ਬਰਾਂ ਫ਼ੈਲਣ ਤੋਂ ਬਾਅਦ ਸਾਹਮਣੇ ਆਇਆ ਹੈ।