Friday, November 22, 2024

illegal Mining

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲੀਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।      

ਈ.ਡੀ. ਮਾਈਨਿੰਗ ED Mining ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ