ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਕਿਹਾ,ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ
ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ 3 ਫ਼ਰਵਰੀ ਤੱਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਪੁਸਤਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 272 ਕਾਲਜ ਅਤੇ ਮਾਲਵਾ ਖਿੱਤੇ ਦੇ ਲੋਕ ਭਰਵੀਂ ਗਿਣਤੀ ਵਿੱਚ ਸ਼ਿਰਕਤ ਕਰਦੇ ਹਨ।
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਮਪੁਰ ਜੱਜਰ , ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ , ਜਿਲਾ - ਰੂਪਨਗਰ ( ਪੰਜਾਬ ) ਦੇ ਬਹੁਤ ਹੀ ਮਿਹਨਤੀ, ਆਪਣੇ ਕਿੱਤੇ ਪ੍ਰਤੀ ਪੂਰਨ ਸਮਰਪਿਤ ਅਤੇ ਮਾਣਮੱਤੇ ਅਧਿਆਪਕ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੀ ਸ਼ਾਨ ਮਾਸਟਰ ਇੰਦਰਦੀਪ ਸਿੰਘ ਜੀ ਨੂੰ " ਪੜ੍ਹੋ ਪੰਜਾਬ - ਪੜ੍ਹਾਓ ਪੰਜਾਬ " ਮੁਹਿੰਮ ਵਿੱਚ ਅਤੇ ਸਕੂਲ ਸਿੱਖਿਆ ਵਿਭਾਗ ਵਿੱਚ ਕੀਤੇ ਗਏ ਅਤੇ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਉਪ - ਮੰਡਲ ਮੈਜਿਸਟਰੇਟ ਸ਼੍ਰੀ ਅਨੰਦਪੁਰ ਸਾਹਿਬ ਜੀ ਵਲੋਂ ਅੱਜ 26 ਜਨਵਰੀ 2024 ਨੂੰ ਸਨਮਾਨਿਤ ਕੀਤਾ ਗਿਆ।
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਟਰੈਕਟਰ ਮਾਰਚ ਕੀਤਾ।
ਨੌਧਰਾਣੀ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ‘ਚ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ , ਐੱਸ. ਏ. ਐੱਸ ਨਗਰ, ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ ਜ਼ੀਕਿਤਸਾ, ਐਕਸਿਸ ਬੈਂਕ, ਅਲਾਇੰਸ ਗਰੁੱਪ, ਟੈਕ ਮਹਿੰਦਰਾ, ਸਟੋਕਸ ਵਿਦਵਾਨ, ਗਲੋਬ ਟੋਯੋਟਾ ਆਦਿ ਲਈ 25 ਜਨਵਰੀ, 2024 ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ,
ਨੈਸ਼ਨਲ ਹਿਊਮਨ ਰਾਈਟਸ (ਸੋਸ਼ਲ ਜਸਟਿਸ ਕੌਸਲ) ਜ਼ਿਲਾ ਸੰਗਰੂਰ ਦੇ ਉਪ ਚੇਅਰਮੈਨ ਤੇ ਨਿਊ ਫਰੈਡਜ ਕਲੱਬ ਦੇ ਪ੍ਰਧਾਨ ਉੱਘੇ ਉਦਯੋਗਪਤੀ ਸ਼੍ਰੀ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਵਾਸੀ ਮੁਹੱਲਾ ਨਿਸ਼ਾਤ ਕਾਲੋਨੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ,
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਕਾਰਪੋਰੇਟ ਲੁੱਟ ਨੂੰ ਖਤਮ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਮੁੜ ਤੋਂ ਦੇਸ਼ ਭਰ ’ਚ ਪੜਾਅਵਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।
6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਆਸਾਮੀ ਲਈ 11 ਜਨਵਰੀ 2024 ਨੂੰ ਸਵੇਰੇ 11 ਤੋਂ 12 ਵਜੇ ਤੱਕ ਆਨ ਲਾਈਨ ਇੰਟਰਵਿਊ ਲਈ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਮਾਲ ਵਿਭਾਗ ਸਬੰਧੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈਲਪ ਲਾਈਨ ਨੰਬਰ 8184900002 ਅਤੇ ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ਤੇ ਭੇਜਣ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਕੁਨੈਕਟ ਬਰਾਡਬੈਂਡ, ਐਕਸਿਜ਼ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍ਰੌਸੈਸ, ਹਲਦੀਰਾਮ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ 04 ਜਨਵਰੀ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ
ਕੇਂਦਰੀ ਯੋਜਨਾ ਵਾਂ ਅਤੇ ਪ੍ਰੋਗਪ੍ਰੋ ਰਾ ਮਾਂ ਬਾ ਰੇ ਲੋਕਾਂ ਨੂੰ ਕੀ ਤਾ ਜਾ ਵੇਗਾ ਜਾ ਗਰੂਕ
6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਤਹਿਗੜ੍ਹ ਸਾਹਿਬ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ
ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਲਗਾਏ ਜਾ ਰਹੇ ਹਨ।
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ
ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਜ਼ਿਲਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰ ਨੂੰ ਅੱਜ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਇੱਕ ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਵਲਚੜਤ ਸਿੰਘ ਦੇ ਯਤਨਾਂ ਸਦਕਾ ਪਰਿਵਾਰ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਚੈਕ ਭੇਟ ਕੀਤਾ ਗਿਆ ।
ਪੰਜਾਬ ਸਮੇਤ ਦੇਸ਼ ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨਾ ਦੇ ਰਹੇ ਹਨ। ਇਸ ਦੇ ਤਹਿਤ ਕਿਸਾਨਾਂ ਵੱਲੋਂ 26 ਜਨਵਰੀ ਵਾਲੇ ਦਿਨ ਅਲੱਗ ਤੋਂ ਪਰੇਡ ਕਰਨ ਦਾ ਫ਼ੈਸਲਾ ਕੀਤਾ ਸੀ ਜਿਸ ਤਹਿਤ ਕੁੱਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਵੱਲ ਨੂੰ ਰੁੱਖ ਕਰ ਲਿਆ ਸੀ ਅਤੇ ਉਥੇ ਪ੍ਰਦਰਸ਼ਨ ਹਿੰਸਾ ਵਿੱਚ ਤਬਦੀਲ ਹੋ ਗਿਆ ਸੀ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਵੱਖ ਵੱਖ ਧਰਾਵਾਂ ਤਹਿਤ ਵੱਖ ਵੱਖ ਵਿਅਕਤੀਆਂ ਦੀ ਪਛਾਣ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੇਸ ਅਦਾਲਤ ਵਿਚ ਚਲ ਰਿਹਾ ਹੈ। ਇਸ ਸਬੰਧੀ ਦਿੱਲੀ ਪੁਲਿਸ ਨੇ ਤੀਸ ਹਜ਼ਾਰੀ ਕੋਰਟ ਵਿਚ ਇਕ ਚਾਰਜਸ਼ੀਟ ਪੇਸ਼ ਕੀਤੀ ਹੈ।