ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।