ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤੀ ਤੂਫ਼ਾਨ ਤੌਕਤੇ ਨਾਲ ਸਿੱਝਣ ਲਈ ਤਿਆਰੀਆਂ ਦਾ ਜਾਇਜ਼ਾ ਲੈਣਵਾਸਤੇ ਗੁਜਰਾਤ, ਮਹਾਰਾਸ਼ਟਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਮਨ ਤੇ ਦੀਵ ਅਤੇ ਦਾਦਰ ਤੇ ਨਗਰ ਹਵੇਲੀ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰੀ ਮੰਤਰਾਲਿਆਂ ਦੇ ਨਾਲ ਚੱਕਰਵਾਤ ਨਾਲ ਨਿਪਟਣ ਲਈ ਸਬੰਧਤ ਏਜੰਸੀਆਂ ਦੇ ਉਪਾਵਾਂ ਅਤੇ ਯੋਜਨਾਵਾਂ ਨੂੰ ਜਾਣਿਆ। ਇਹ ਤੂਫ਼ਾਨ ਹੁਣ ਭਿਆਨਕ ਚੱਕਰਤਵਾਤੀ ਤੂਫ਼ਾਨ ਵਿਚ ਬਦਲ ਗਿਆ ਹੈ।