Friday, November 22, 2024

kharar

ਆਂਗਣਵਾੜੀ ਕੇਂਦਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।

ਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦ

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੇ ਜਾਂਦੇ ਚਾਰ ਲਗਜ਼ਰੀ ਵਾਹਨਾਂ - ਬੀ.ਐਮ.ਡਬਲਿੳ. ,ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਨੂੰ ਵੀ ਕੀਤਾ ਜ਼ਬਤ

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਖਰੜ ਵਾਸੀ ਜਲਦੀ ਹੀ ਕੂੜੇ ਦੇ ਪੁਰਾਣੇ ਡੰਪ ਤੋਂ ਛੁਟਕਾਰਾ ਪਾਉਣਗੇ, ਨਿਪਟਾਰੇ ਲਈ ਕੰਪਨੀ ਹਾਇਰ

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ  ਨੀਂਹ ਪੱਥਰ ਰੱਖਿਆ

ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਪ੍ਰੋਜੈਕਟ ਅਗਲੇ ਸਾਲ ਤੱਕ ਮੁਕੰਮਲ ਹੋਵੇਗਾ 

 

ਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾ

 ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਦੀ ਵਿਵਾਦਤ ਬਿਆਨਾਂ ਵਿੱਚ ਘਿਰੀ ਲੋਕ ਸਭਾ ਮੈਂਬਰ ਤੇ ਫਿਲਮੀ ਅਦਾਕਾਰ ਕੰਗਣਾ ਰਣੋਤ ਨੇ ਭਾਜਪਾ ਦੁਆਰਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਤਿੰਨ ਕਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੀ ਕੀਤੀ ਮੰਗ ਨੂੰ ਲੈਕੇ ਸਖਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਗਣਾ ਰਣੋਤ ਕਿਸਾਨਾਂ ਖਿਲਾਫ ਇਹੋ ਅਜਿਹੇ ਵਿਵਾਦਤ ਬਿਆਨ ਦੇਕੇ ਭਾਜਪਾ ਦੇ ਆਗੂਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਦੇ ਪਿੰਡ ਸੋਏ ਮਾਜਰਾ 27 ਸਤੰਬਰ ਨੂੰ ਲੱਗੇਗਾ ਕੈਂਪ

ਕੈਂਪ ਵਿੱਚ ਪਿੰਡ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਨਿਯੁਕਤ

ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਅੱਜ ਮਿਤੀ 20.09.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਕੰਬਲ ਦਿੱਤੇ ਗਏ ਹਨ।

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਲੱਗੇਗਾ ਕੈਂਪ

ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਵਿਖੇ ਲਾਇਆ ਜਾਵੇਗਾ ‘ਸੇਵਾ ਸਮਾਗਮ’ ਕੈਂਪ

ਖਰੜ ਹਲਕੇ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 12 ਸਤੰਬਰ ਨੂੰ ਰਾਮ ਭਵਨ, 

ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ: ਅਨਮੋਲ ਗਗਨ ਮਾਨ 

ਨਵਾਂ ਗਾਓਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਹੱਲ ਕਰਨ ਲਈ 58 ਕਰੋੜ ਦਾ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ 

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਫੁੱਟਬਾਲ ਅੰਡਰ-14 ਲੜਕੇ ਸੈਮੀਫਾਈਨਲ ਵਿੱਚ ਅਦਰਸ਼ ਸਕੂਲ ਨੇ ਐਨੀਜ਼ ਸਕੂਲ ਨੂੰ ਹਰਾਇਆ

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ 30 ਅਗਸਤ ਨੂੰ ਲੱਗੇਗਾ ਕੈਂਪ

ਕੈਂਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜਗੜ੍ਹ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਕੇਂਦਰ ਤੇ ਸੂਬਾ ਸਰਕਾਰਾਂ : ਦਵਿੰਦਰ ਠਾਕੁਰ

ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਬਲਾਕ ਦੇ ਪਿੰਡ ਤਿਊੜ ਵਿਖੇ 13 ਅਗਸਤ ਨੂੰ ਲੱਗੇਗਾ ਕੈਂਪ

ਕੈਂਪ ਵਿੱਚ ਪਿੰਡ ਤਿਊੜ, ਨਾਂਨੂ ਮਾਜਰਾ, ਅਭੈਪੁਰ, ਜਕੜਮਾਜਰਾ, ਰੁੜਕੀ ਖਾਮ, ਚੰਦੋਗੋਬਿੰਦਗੜ੍ਹ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਵਾਤਾਵਰਨ ਦੀ ਸੰਭਾਲ ਲਈ ਬਲਾਕ ਖਰੜ ਦੇ ਪਿੰਡ ਸਨੇਟਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਾਏ

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ

ਪਿੰਡ ਰੋੜਾ ਦੀ ਪੰਚਾਇਤੀ ਜ਼ਮੀਨ ’ਤੇ ਹੋ ਰਹੇ ਕਬਜ਼ੇ ’ਤੇ ਤੁਰਤ ਕਾਰਵਾਈ ਕਰਨ ਦੀ ਮੰਗ

ਖਰੜ ਤਹਿਸੀਲ ਦੇ ਪਿੰਡ ਰੋੜਾ ਵਿੱਚ ਪੰਚਾਇਤੀ ਜ਼ਮੀਨ ’ਤੇ ਪਿੰਡ ਦੇ ਹੀ ਇਕ ਵਸਨੀਕ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਦੀ ਸ਼ਿਕਾਇਤ ਪਿੰਡ ਦੇ ਕੁੱਝ ਮੋਹਤਬਰ ਵਿਅਕਤੀਆਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਰੜ ਦੇ ਦਫ਼ਤਰ ਵਿੱਚ ਕੀਤੀ ਗਈ ਹੈ।

ਮਾਤਾ ਗੁਜਰੀ ਸੁੱਖ ਨਿਵਾਸ ਬਿਰਧ ਆਸ਼ਰਮ ਖਾਨਪੁਰ ਖਰੜ ਵਿਖੇ ਰਹਿ ਰਹੇ ਬਜ਼ੁਰਗਾਂ ਨੂੰ ਚਮਕੌਰ ਸਾਹਿਬ ਕੀਤਾ ਤਬਦੀਲ

ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅੰਮ੍ਰਿਤ ਬਾਲਾ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਸੁੱਖ ਨਿਵਾਸ ਬਿਰਧ ਆਸ਼ਰਮ ਖਾਨਪੁਰ ਖਰੜ ਵਿਖੇ ਰਹਿ ਰਹੇ

ਕਸਬਾ ਖਿਜਰਾਬਾਦ ਦੇ ਖੇਤਾਂ ’ਚੋਂ ਦੂਰ ਹੋਵੇਗੀ ਸਿੰਚਾਈ ਵਾਲੇ ਪਾਣੀ ਦੀ ਕਮੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਵੱਲੋਂ ਪਿੰਡ ਵਾਸੀਆਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਅੱਜ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। 

ਸਹੌੜਾ ਚ ਪੰਚਾਇਤ ਸੰਮਤੀ ਖਰੜ ਦੀ ਮਾਲਕੀ ਵਾਲੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸ਼ਾਮਲਾਤ ਤੇ ਸੰਮਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਚ ਕੁਰਾਲੀ - ਚੰਡੀਗੜ੍ਹ ਰੋਡ

SDM Kharar ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ  ਗੁਰਮੰਦਰ ਸਿੰਘ

ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਗਿਣਤੀ ਵਾਲੇ ਦਿਨ ਕਾਊਂਟਿੰਗ ਸਟਾਫ ਦੀ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਜਾਵੇਗੀ

DC ਅਤੇ SSP Dr. Sandeep Garg ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਜ਼ਿਲ੍ਹਾ ਪ੍ਰਸ਼ਾਸਨ ਭਲਕੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਕਰਵਾਉਣ ਲਈ ਤਿਆਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੇ 

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ 

ਅਨਮੋਲ ਗਗਨ ਮਾਨ ਵਲੋਂ ਨਵਾਂ ਗਾਓਂ ਦੇ ਇਲਾਕੇ ਦੇ ਪੰਜ ਪੁੱਲਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿਚ ਜੋੜਨ ਵਾਲੇ ਪੰਜ ਪੁੱਲਾਂ ਅਤੇ ਅਪਰੋਚਾਂ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਿਆ ਗਿਆ। 

ਖਰੜ ਸਬ ਡਵੀਜ਼ਨ ਦੇ ਪਿਡਾਂ ਵਿੱਚ ਲਗਾਏ ਗਏ ਕੈਂਪ

 ਇਸ ਕੈਂਪ ਨਾਲ ਸਬੰਧਤ ਸਾਰੇ ਦਫਤਰਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਮੌਜੂਦ ਸਨ।

SDM Kharar ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 5 ਮਾਰਚ ਤੱਕ ਦਾ ਸ਼ਡਿਊਲ ਜਾਰੀ

6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

ਖਰੜ ਸਬ ਡਵੀਜ਼ਨ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਖੇ ਲਾਏ ਕੈਂਪ

'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਖਰੜ  ਗੁਰਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇੱਕ ਥਾਂ ਆ ਕੇ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉੱਤੇ ਹੋ ਰਹੇ ਹਨ।

ਬਾਜਵਾ ਡਿਵੈਲਪਰਜ਼ ਦੇ ਡਾਇਰੈਕਟਰ ਤੇ ਦੋ ਹੋਰ ਵਿਰੁਧ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ (Bajwa Developers Limited), ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਖਰੜ ਸਬ ਡਵੀਜ਼ਨ ਦੇ ਪਿੰਡ ਵਿਖੇ ਲਾਏ ਗਏ ਕੈਂਪ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। 

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਪਿੰਡਾਂ ਵਿੱਚ ਲਗਾਏ ਗਏ ਕੈਂਪ  

 ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ  ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ। 

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।

PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

 
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਲਈ ਜਾਗਰੂਕਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ  ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ਼  ਕਾਲਜ ਦੇ ਵੋਟਰ ਸਾਖਰਤਾ ਕਲੱਬ ਵੱਲੋਂ  ਵੋਟਰ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ।

ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ।

12