ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ।
ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।
ਦੱਖਣੀ ਪੱਛਮੀ ਚੀਨ ਦੇ ਪਹਾੜੀ ਯੂਨਾਨ ਸੂਬੇ ਵਿੱਚ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਲਾਪਤਾ ਹਨ।
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਕੋਲੰਬੀਆਂ ਤੋਂ ਇਕ ਬਹੁਤ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਅਨੁਸਾਰ ਕੋਲੰਬੀਆਂ ਵਿਚ ਸੋਨੇ ਦੀ ਖ਼ਦਾਨ ਵਿਚ ਕੰਮ ਕਰਨ ਵਾਲੇ 10 ਮਜ਼ਦੂਰਾਂ ਦੀ ਖ਼ਦਾਨ ਦੇ ਧਸਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਕਈ ਲੋਕ ਲਾਪਤਾ ਵੀ ਦੱਸੇ ਜਾ ਰਹੇ ਹਨ।