ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ 110 ਮੰਡੀਆਂ ਅਤੇ ਕੋਵਿਡ ਦੀ ਲਾਗ ਤੋਂ ਬਚਾਅ ਲਈ ਬਣਾਏ ਗਏ 314 ਆਰਜੀ ਖਰੀਦ ਕੇਂਦਰਾਂ (ਕੁਲ ਮੰਡੀਆਂ 424) 'ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਆਪਣੀ ਕਣਕ ਦੀ ਫਸਲ ਦੀ ਸੁਚੱਜੀ ਖਰੀਦ, ਪੇਮੈਂਟ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 900 ਤੋਂ ਵਧੇਰੇ ਅਮਲਾ ਦਿਨ-ਰਾਤ ਸੇਵਾ ਨਿਭਾਉਣ ਲਈ ਤਾਇਨਾਤ ਹੈ। ਆੜਤੀਆਂ ਅਤੇ ਮਜ਼ਦੂਰਾਂ ਦੀ ਗਿਣਤੀ ਇਸ ਤੋਂ ਵੱਖਰੀ ਹੈ।